02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਘਰੇਲੂ ਕਲੇਸ਼ ਤੋਂ ਦੁਖੀ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਲੁਧਿਆਣਾ , 1 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਸੀੜਾ ਵਿਚ ਘਰੇਲੂ ਕਲੇਸ਼ ਤੋਂ ਦੁਖੀ ਹੋਏ ਵਿਅਕਤੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ । ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਸੁਰਜੀਤ ਸਿੰਘ ਵਜੋਂ ਕੀਤੀ ਗਈ ਹੈ ।

ਮ੍ਰਿਤਕ ਗੁਰਜੀਤ ਸਿੰਘ ਦੀ ਪੁਰਾਣੀ ਤਸਵੀਰ। 02-08-2026
ਲੁਧਿਆਣਾ , 1 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਸੀੜਾ ਵਿਚ ਘਰੇਲੂ ਕਲੇਸ਼ ਤੋਂ ਦੁਖੀ ਹੋਏ ਵਿਅਕਤੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ । ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਸੁਰਜੀਤ ਸਿੰਘ ਵਜੋਂ ਕੀਤੀ ਗਈ ਹੈ । ਉਸ ਦੀ ਉਮਰ 45 ਸਾਲ ਦੇ ਕਰੀਬ ਸੀ । ਉਸ ਨੇ ਬੀਤੀ ਦੇਰ ਰਾਤ ਆਪਣੇ ਘਰ ਵਿਚ ਖ਼ੁਦਕੁਸ਼ੀ ਕਰ ਲਈ । ਪਤਾ ਲੱਗਣ ’ ਤੇ ਪੁਲਿਸ ਅਧਿਕਾਰੀ ਮੌਕੇ ’ ਤੇ ਪਹੁੰਚੇ । ਜਾਂਚ ਅਧਿਕਾਰੀ ਐਸ . ਐਚ . ਓ . ਜਸਦੇਵ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਲਿਖੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ ’ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਪਤੀ ਪਤਨੀ ਦਾ ਬੀਤੀ ਰਾਤ ਘਰੇਲੂ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ , ਜਿਸ ਕਾਰਨ ਉਸ ਨੇ ਫਾਹਾ ਲਗਾ ਲਿਆ । ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ , ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ।
ਪਿਛਲੀ ਖ਼ਬਰ ਕੂੜਾ ਸੁੱਟਣ ਦੇ ਮਾਮਲੇ ਨੂੰ ਲੈ ਕੇ ਹੋਈ ਲੜਾਈ ’ਚ ਔਰਤ ਜ਼ਖਮੀ ਅਗਲੀ ਖ਼ਬਰ ਬਸੰਤ ਐਵਨਿਊ ਵਿਖੇ ਲੋਕ ਮਿਲਣੀ ’ਚ ਸਵਾਲਾਂ ਦੀ ਝੜੀ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ ਲੋਕਾਂ ਕਿਹਾ, ਕਿ ਪਿਛਲੇ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।