02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਿਧਾਇਕ ਗਰੇਵਾਲ ਵਲੋਂ ਬਹਾਦਰ ਕੇ ਰੋਡ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਲੁਧਿਆਣਾ, 1 ਅਗਸਤ­ (ਡਾ. ਤਰਲੋਚਨ ਸਿੰਘ)- ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਅੱਜ ਹਲਕੇ ਦੇ ਬਹਾਦਰ ਕੇ ਰੋਡ ਅਤੇ ਆਜ਼ਾਦ ਨਗਰ ਵਿਖੇ ਕਰੀਬ 1 ਕਰੋੜ 53 ਲੱਖ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ ।

ਅਜੀਤ ਡੈਸਕ 02-08-2026
ਲੁਧਿਆਣਾ, 1 ਅਗਸਤ­ (ਡਾ.ਤਰਲੋਚਨ ਸਿੰਘ)- ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਅੱਜ ਹਲਕੇ ਦੇ ਬਹਾਦਰ ਕੇ ਰੋਡ ਅਤੇ ਆਜ਼ਾਦ ਨਗਰ ਵਿਖੇ ਕਰੀਬ 1 ਕਰੋੜ 53 ਲੱਖ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਇਲਾਕਾ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜਿਸ ਤਰ੍ਹਾਂ ਸੂਬੇ ਭਰ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਸੇ ਹੀ ਲੜੀ ਤਹਿਤ ਹਲਕਾ ਪੂਰਬੀ ਅੰਦਰ ਵਿਕਾਸ ਦੀ ਹਨੇਰੀ ਚੱਲ ਰਹੀ ਹੈ , ਅੱਜ ਹਲਕੇ ‘ਚ ਸਟਰੀਟ ਲਾਈਟਾਂ, ਸੜਕਾਂ, ਗਲੀਆਂ, ਬਿਜਲੀ ਦੇ ਨਵੇਂ ਪ੍ਰੋਜੈਕਟ, ਸੀਵਰੇਜ ਸਿਸਟਮ ਤੋਂ ਇਲਾਵਾ ਆਮ ਆਦਮੀ ਕਲੀਨਿੰਗ ਖੋਲੇ ਗਏ ਹਨ ਜਿਸ ਦਾ ਲੋਕਾਂ ਨੂੰ ਬਹੁਤ ਵੱਡਾ ਲਾਭ ਮਿਲ ਰਿਹਾ ਹੈ । ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਅੰਦਰ ਜਿਆਦਾਤਰ ਵਿਕਾਸ ਕਾਰਜ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ‘ਚ ਵਿਕਾਸ ਪੱਖੋਂ ਹਲਕਾ ਪੂਰਬੀ ਅੰਦਰ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਹੈ ਜਿਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਵਾਸੀਆਂ ਨਾਲ ਜੋ ਵੀ ਗਰੰਟੀਆਂ ਦਾ ਵਾਅਦਾ ਕੀਤਾ ਉਸ ਨੂੰ ਪੂਰਾ ਕਰਕੇ ਇਕ ਇਤਿਹਾਸ ਰਚਿਆ ਹੈ । ਉਨ੍ਹਾਂ ਇਲਾਕਾ ਵਾਸੀਆਂ ਨੂੰ ਕਿਹਾ ਕਿ ਤੁਸੀਂ ਆਪਣਾ ਭਰੋਸਾ ਇਸੇ ਤਰ੍ਹਾਂ ਕਾਇਮ ਰੱਖਣਾ ਹੈ ਅਸੀਂ ਤੁਹਾਡੇ ਨਾਲ ਕੀਤੇ ਹਰ ਵਾਅਦੇ ਨੂੰ ਸੇਵਾ ਸਮਝ ਕੇ ਨਿਭਾਉਂਦੇ ਰਹਾਂਗੇ । ਇਸ ਮੌਕੇ ਸੁਰਿੰਦਰ ਸਿੰਘ ਮਦਾਨ, ਗੁਰਦੀਪ ਸਿੰਘ ਲੱਕੀ , ਰਾਜ ਗਰੇਵਾਲ ਪੂਰਨ ਚੰਦ ਕੈਂਥ, ਬਲਜੀਤ ਘੁੰਮਣ , ਮੋਹਿਤ ਸ਼ਰਮਾ ਅਜੀਤ ਸਿੰਘ, ਜਰਨੈਲ ਸਿੰਘ, ਰਾਜੂ, ਬਾਬਾ ਫੁੱਲ ਚੰਦ, ਹਰਪ੍ਰੀਤ ਸਿੰਘ ,ਵਿੱਕੀ ਸ਼ਰਮਾ, ਰੋਮੀ ਵਰਮਾ, ਤੁਲਸੀ ਰਾਮ , ਡਾ. ਅਨਿਲ , ਨਰਿੰਦਰ ਸਿੰਘ, ਹਾਕਮ ਸਿੰਘ ਤੇ ਵੱਡੀ ਗਿਣਤੀ ‘ਚ ਪਾਰਟੀ ਵਰਕਰ ਅਤੇ ਆਗੂਆਂ ਤੋਂ ਇਲਾਵਾ ਇਲਾਕਾ ਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੀ. ਏ. ਯੂ. ਦੇ ਵਾਈਸ ਚਾਂਸਲਰ ਨੇ ਦਿੱਤਾ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀ ਅਤੇ ਖੇਤੀ ਕਾਰੋਬਾਰ ਅਪਣਾਉਣ ਦਾ ਸੱਦਾ ਅਗਲੀ ਖ਼ਬਰ ਦਿਆਨੰਦ ਹਸਪਤਾਲ ਵਿਖੇ ਇੰਸਟੀਚਿਊਸ਼ਨਲ ਖੋਜ ਦਿਵਸ ਸਮਾਗਮ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।