ਸਫ਼ਾਈ ਪ੍ਰਬੰਧਾਂ ਨੂੰ ਦੇਖਦੇ ਹੋਏ ਸਫ਼ਾਈ ਯੋਧਿਆਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਜਲਦ ਮੰਨੇ-ਈਸ਼ਵਰਜੋਤ ਸਿੰਘ ਚੀਮਾ
ਲੁਧਿਆਣਾ , 1 ਅਗਸਤ ( ਜਤਿੰਦਰ ਭੰਬੀ )- ਹਲਕਾ ਦੱਖਣੀ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਲੁਧਿਆਣਾ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿਚ ਸਫ਼ਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੇ ਹਨ । ਉਨ੍ਹਾਂ ਦੇ ਅਨੁਸਾਰ , ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਕਾਰਨ ਕਈ ਥਾਵਾਂ ‘ ਤੇ ਕੂੜੇ ਦੇ ਢੇਰ ਲੱਗੇ ਹੋਏ ਹਨ , ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।
ਲੁਧਿਆਣਾ , 1 ਅਗਸਤ ( ਜਤਿੰਦਰ ਭੰਬੀ )- ਹਲਕਾ ਦੱਖਣੀ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਲੁਧਿਆਣਾ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿਚ ਸਫ਼ਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੇ ਹਨ । ਉਨ੍ਹਾਂ ਦੇ ਅਨੁਸਾਰ , ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਕਾਰਨ ਕਈ ਥਾਵਾਂ ‘ ਤੇ ਕੂੜੇ ਦੇ ਢੇਰ ਲੱਗੇ ਹੋਏ ਹਨ , ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਚੀਮਾ ਨੇ ਕਿਹਾ ਕਿ ਹਾਲ ਹੀ ਵਿਚ ਹੋਈ ਬਾਰਿਸ਼ ਦੌਰਾਨ ਲੁਧਿਆਣਾ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ , ਜਿਸ ਨਾਲ ਸ਼ਹਿਰ ਦੇ ਸਫ਼ਾਈ ਅਤੇ ਨਿਕਾਸੀ ਪ੍ਰਬੰਧਾਂ ‘ ਤੇ ਗੰਭੀਰ ਸਵਾਲ ਖੜ੍ਹੇ ਹੋਏ ਹਨ । ਉਨ੍ਹਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਨਹੀਂ ਦੇ ਰਹੀ । ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਫ਼ਾਈ ਯੋਧਿਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਤਾਂ ਜੋ ਸ਼ਹਿਰਾਂ ਵਿਚ ਸਫ਼ਾਈ ਪ੍ਰਬੰਧ ਮੁੜ ਪਟੜੀ ‘ ਤੇ ਆ ਸਕਣ ਅਤੇ ਲੋਕਾਂ ਨੂੰ ਸੰਭਾਵਿਤ ਸਿਹਤ ਸੰਬੰਧੀ ਖ਼ਤਰਿਆਂ ਤੋਂ ਬਚਾਇਆ ਜਾ ਸਕੇ । ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਸਮੇਂ ਸਿਰ ਸਥਿਤੀ ਨੂੰ ਕਾਬੂ ਨਾ ਕੀਤਾ ਗਿਆ ਤਾਂ ਲੋਕ ਸਿਹਤ ‘ ਤੇ ਗੰਭੀਰ ਪ੍ਰਭਾਵ ਪੈ ਸਕਦੇ ਹਨ । ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਰਾਜਨੀਤੀ ਤੋਂ ਉਪਰ ਉਠ ਕੇ ਤੁਰੰਤ ਪ੍ਰਭਾਵ ਨਾਲ ਸਫ਼ਾਈ ਪ੍ਰਬੰਧ ਸੁਧਾਰੇ ਜਾਣ ਅਤੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਿਆ ਜਾਵੇ ।