ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੀ ਆਰੰਭਤਾ
ਲੁਧਿਆਣਾ , 1 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦੀ ਆਰੰਭਤਾ ਸਮੇਂ ਭਾਈ ਸ਼ੁੱਭਦੀਪ ਸਿੰਘ ਅਤੇ ਭਾਈ ਕਰਨੈਲ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ । ਸਮਾਗਮ ਦੌਰਾਨ ਵੱਡੀ ਗਿਣਤੀ ‘ ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ।
ਅਜੀਤ ਡੈਸਕ
02-08-2026