ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਲੁੱਟ ਕੇ ਹੋਏ ਫ਼ਰਾਰ
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿੱਲ ਚੌਕ ਨੇੜੇ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਮੋਟਰਸਾਈਕਲ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਸਾਜਨ ਸ਼ਰਮਾ ਵਾਸੀ ਨਿਊ ਜਨਤਾ ਨਗਰ ਦੀ ਸ਼ਿਕਾਇਤ ’ ਤੇ ਕੇਸ ਦਰਜ ਕਰ ਲਿਆ ਹੈ।
ਅਜੀਤ ਡੈਸਕ
04-08-2026