04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਖਾਧ ਸੁਰੱਖਿਆ ਅਤੇ ਡਰੱਗ ਵਿਭਾਗ ਵਲੋਂ ਬੇਕਰੀਆਂ, ਫਾਸਟ ਫੂਡ, ਡਰਾਈ ਫਰੂਟ ਸਟੋਰਾਂ ਅਤੇ ਗੈਰ-ਕਾਨੂੰਨੀ ਤੰਬਾਕੂ ਉਤਪਾਦਾਂ ਖ਼ਿਲਾਫ਼ ਸਖ਼ਤ ਕਾਰਵਾਈ

ਲੁਧਿਆਣਾ, 3 ਅਗਸਤ (ਡਾ. ਤਰਲੋਚਨ ਸਿੰਘ)-ਜ਼ਿਲ੍ਹਾ ਸਿਹਤ ਅਫ਼ਸਰ ਡਾ.

ਅਜੀਤ ਡੈਸਕ 04-08-2026
ਲੁਧਿਆਣਾ, 3 ਅਗਸਤ (ਡਾ. ਤਰਲੋਚਨ ਸਿੰਘ)-ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ੀਸ਼ ਚਾਵਲਾ ਦੀ ਅਗਵਾਈ ਹੇਠ ਖਾਧ ਸੁਰੱਖਿਆ ਐਂਡ ਡਰੱਗ ਵਿਭਾਗ ਵਲੋਂ ਜ਼ਿਲ੍ਹੇ ਭਰ ਵਿਚ ਖਾਦ ਪਦਾਰਥਾਂ ਦੀ ਗੁਣਵੱਤਾ, ਸਫ਼ਾਈ ਅਤੇ ਤੰਬਾਕੂ ਨਿਯਮਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਜਾਂਚ ਮੁਹਿੰਮ ਦੌਰਾਨ ਟਿੱਬਾ ਰੋਡ ਸਥਿਤ ਦੋ ਬੇਕਰੀਆਂ ਵਿਚ ਸਫ਼ਾਈ ਅਤੇ ਸੈਨੀਟੇਸ਼ਨ ਸਬੰਧੀ ਗੰਭੀਰ ਕਮੀਆਂ ਪਾਈਆਂ ਗਈਆਂ, ਜਿਨ੍ਹਾਂ ਦੇ ਮੌਕੇ ’ਤੇ ਹੀ ਚਲਾਨ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਪੇਸਟਰੀ, ਕੇਕ ਸਪਾਂਜ, ਜੈਮ ਰੋਲ ਅਤੇ ਪੇਸਟਰੀ ਦੇ ਚਾਰ ਨਮੂਨੇ ਭਰਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ। ਮੁਹਿੰਮ ਦੌਰਾਨ ਸੁੰਦਰ ਨਗਰ ਸਥਿਤ ਡੋਮਿਨੋਜ ਆਊਟਲੈੱਟ ਦੀ ਜਾਂਚ ਦੌਰਾਨ ਸਫ਼ਾਈ ਸਬੰਧੀ ਕਮੀਆਂ ਪਾਏ ਜਾਣ ’ਤੇ ਮੌਕੇ ’ਤੇ ਚਲਾਨ ਜਾਰੀ ਕੀਤਾ ਗਿਆ। ਸਿਵਲ ਲਾਈਨਜ਼ ਸਥਿਤ ਇਕ ਡਰਾਈ ਫਰੂਟ ਸਟੋਰ ਤੋਂ ਬਦਾਮ, ਅਖਰੋਟ ਅਤੇ ਗਾਂ ਦੇ ਘਿਉ ਦੇ ਨਮੂਨੇ ਲਏ ਗਏ। ਇਸ ਦੌਰਾਨ ਕੀੜੇ ਲੱਗੇ ਕਿਸ਼ਮਿਸ਼ ਅਤੇ ਮੱਖੀਆਂ ਨਾਲ ਦੂਸ਼ਿਤ ਮਿਸ਼ਰੀ ਮਨੁੱਖੀ ਖਪਤ ਲਈ ਅਣਉਚਿਤ ਪਾਈ ਗਈ, ਜਿਸ ਨੂੰ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਇਸ ਤੋਂ ਇਲਾਵਾ ਇਕ ਡਿਸਟ੍ਰੀਬਿਊਟਰ ਨੂੰ ਹੇਲ ਐਨਰਜੀ ਡਰਿੰਕ, ਮੋਂਸਟਰ ਐਨਰਜੀ ਡਰਿੰਕ, ਅਮੁੱਲ ਸ਼ੂਗਰ ਫਰੀ ਆਈਸਕ੍ਰੀਮ ਅਤੇ ਕਿੰਡਰ ਜੋਏ ਦੇ ਲੇਬਲਾਂ ’ਤੇ ਕਥਿਤ ਗੁੰਮਰਾਹਕੁੰਨ ਜਾਣਕਾਰੀ ਸਬੰਧੀ ਫੂਡ ਸੇਫ਼ਟੀ ਐਂਡ ਸਟੈਂਡਰਡਜ ਐਕਟ-2006 ਤਹਿਤ ਨੋਟਿਸ ਜਾਰੀ ਕਰਦਿਆਂ ਉਕਤ ਉਤਪਾਦਾਂ ਦੀ ਵਿੱਕਰੀ ਤੁਰੰਤ ਬੰਦ ਕਰਨ ਲਈ ਨਿਰਦੇਸ਼ ਦਿੱਤੇ ਗਏ। ਫੂਡ ਸੇਫ਼ਟੀ ਆਨ ਵੀਲਜ ਵੈਨ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਦੇ ਫਾਸਟ ਫੂਡ ਆਊਟਲੈੱਟਾਂ, ਸਟਰੀਟ ਫੂਡ ਵਿਕ੍ਰੇਤਾਵਾਂ, ਮਿਠਾਈਆਂ ਦੀਆਂ ਦੁਕਾਨਾਂ ਅਤੇ ਡੇਅਰੀਆਂ ਦੀ ਨਿਯਮਤ ਜਾਂਚ ਕੀਤੀ ਗਈ। ਫੂਡ ਸੇਫ਼ਟੀ ਟੀਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਵਿਚ ਵੇਚੇ ਜਾ ਰਹੇ ਕੱਟੇ ਹੋਏ ਫਲਾਂ ਦੀ ਖ਼ਰੀਦ ਤੋਂ ਗੁਰੇਜ਼ ਕਰਨ। ਫੂਡ ਬਿਜ਼ਨਸ ਅਪਰੇਟਰਾਂ ਨੂੰ ਫੂਡ ਸੇਫ਼ਟੀ ਐਂਡ ਸਟੈਂਡਰਡਜ ਐਕਟ-2006 ਅਧੀਨ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਨਾ ਕਰਨ ਦੀ ਹਦਾਇਤ ਕੀਤੀ ਗਈ। ਵਿਭਾਗ ਵਲੋਂ ਪੁਲਿਸ ਦੇ ਸਹਿਯੋਗ ਨਾਲ ਸ਼ਹਿਰ ਦੇ ਸਿਗਰਟ ਵਿਕ੍ਰੇਤਾਵਾਂ ਅਤੇ ਉਨ੍ਹਾਂ ਦੇ ਗੋਦਾਮਾਂ ਵਿਚ ਛਾਪੇਮਾਰੀ ਦੌਰਾਨ ਵੱਖ-ਵੱਖ ਬ੍ਰਾਂਡਾਂ ਦੀਆਂ ਸਿਗਰਟਾਂ ਅਤੇ ਸਬੰਧਿਤ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਟੀਮ ਨੇ ਦੱਸਿਆ ਕਿ ਕੋਟਪਾ-2003 ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਨੁਸਾਰ ਪਿਕਟੋਰੀਅਲ ਸਿਹਤ ਚੇਤਾਵਨੀ ਤੋਂ ਬਿਨਾਂ ਤੰਬਾਕੂ ਉਤਪਾਦਾਂ ਦੀ ਵਿੱਕਰੀ ਕਾਨੂੰਨ ਦੀ ਉਲੰਘਣਾ ਹੈ ਅਤੇ ਅਜਿਹੇ ਮਾਮਲਿਆਂ ਵਿਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ੀਸ਼ ਚਾਵਲਾ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖ਼ੁਰਾਕ ਉਪਲਬਧ ਕਰਵਾਉਣਾ ਸਿਹਤ ਵਿਭਾਗ ਦੀ ਪਹਿਲੀ ਤਰਜੀਹ ਹੈ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਭਵਿੱਖ ਵਿਚ ਵੀ ਅਜਿਹੀਆਂ ਜਾਂਚ ਅਤੇ ਇਨਫੋਰਸਮੈਂਟ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ।
ਪਿਛਲੀ ਖ਼ਬਰ ਸੰਤ ਪ੍ਰੇਮ ਸਿੰਘ ਜੀ ਵੇਲਫੇਅਰ ਸੋਸਾਇਟੀ ਲੈਸਟਰ ਵੱਲੋਂ ‘ਸਾਚਾ ਗੁਰੂ ਲਾਧੋ ਰੇ’ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਅਗਲੀ ਖ਼ਬਰ ਹਾਈ ਕੋਰਟ ਦੀ ਸਖ਼ਤੀ ਅੱਗੇ ਝੁਕੇ ਵਿਧਾਇਕਾਂ ਦੇ ਪੁੱਤਰ, ਵਿੱਤ ਤੇ ਠੇਕਾ ਕਮੇਟੀ ਤੋਂ ਦਿੱਤੇ ਅਸਤੀਫ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।