04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ’ਚ ਇਕ ਖਿਲਾਫ਼ ਕੇਸ ਦਰਜ

ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਵਿਅਕਤੀ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਤਰਸੇਮ ਚੰਦ ਦੀ ਪਤਨੀ ਸੰਧਿਆ ਰਾਣੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਰੋਹਿਤ ਸੂਦ ਨਾਮੀ ਵਿਅਕਤੀ ਖਿਲਾਫ਼ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 04-08-2026
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਵਿਅਕਤੀ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਤਰਸੇਮ ਚੰਦ ਦੀ ਪਤਨੀ ਸੰਧਿਆ ਰਾਣੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਰੋਹਿਤ ਸੂਦ ਨਾਮੀ ਵਿਅਕਤੀ ਖਿਲਾਫ਼ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਪਤੀ ਪਿੰਡੀਗਲੀ ਵਿਚ ਇਕ ਮੈਡੀਕਲ ਸਟੋਰ ‘ਤੇ ਕੰਮ ਕਰਦਾ ਸੀ ਅਤੇ ਬੀਤੇ ਦਿਨ ਉਸ ਨੇ ਘਰ ਵਿਚ ਹੀ ਖੁਦਕੁਸ਼ੀ ਕਰ ਲਈ ਬਾਅਦ ਵਿਚ ਉਸਦੇ ਕਬਜ਼ੇ ਵਿੱਚੋਂ ਇਕ ਚਿੱਠੀ ਮਿਲੀ, ਜਿਸ ਵਿਚ ਉਸ ਨੇ ਆਪਣੀ ਮੌਤ ਲਈ ਰੋਹਿਤ ਸੂਦ ਨੂੰ ਜ਼ਿੰਮੇਵਾਰ ਦੱਸਿਆ ਸੀ। ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਬਿਮਾਰੀਆਂ ਦੇ ਖ਼ਤਰੇ ਅੱਗੇ ਨਗਰ ਨਿਗਮ ਬੇਪ੍ਰਵਾਹ- ਕੂੜੇ ਦੇ ਢੇਰਾਂ ਅਤੇ ਬਰਸਾਤ ਨੇ ਵਧਾਈ ਚਿੰਤਾ ਅਗਲੀ ਖ਼ਬਰ ਜਤਿੰਦਰ ਮਿੱਤਲ ਦੇ ਮੁੜ ਸੂਬਾ ਮੀਤ ਪ੍ਰਧਾਨ ਬਣਨ ’ਤੇ ਨਵਲ ਜੈਨ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।