ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ ਅਤੇ ਵਿਸ਼ੇਸ਼ ਤੌਰ ‘ਤੇ ਭਾਈ ਸ਼ੁਭਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ।
ਸ
ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਭਾਈ ਸ਼ੁਭਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਹਿਬ ਵਾਲੇ ਅਤੇ ਉਨ੍ਹਾਂ ਦੇ ਸਾਥੀ। ਤਸਵੀਰ-ਸੇਵਕ ਸਿੰਘ
04-08-2026
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ ਅਤੇ ਵਿਸ਼ੇਸ਼ ਤੌਰ ‘ਤੇ ਭਾਈ ਸ਼ੁਭਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕੀਤਾ। ਰਾਗੀ ਜਥਿਆਂ ਨੂੰ ਸੰਗਤਾਂ ਵਿਚੋਂ ਹੀ ਬੀਬੀਆਂ ਵਲੋਂ ਸੰਗਤੀ ਰੂਪ ਵਿਚ ਸਿਰਪਾਓ ਭੇਟ ਕੀਤੇ ਗਏ। ਇਹ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ । ਇਸ ਮੌਕੇ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਮਨਪ ੍ਰੀਤ ਸਿੰਘ ਪ੍ਰਿੰਸ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸਵਰਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਗੋਲਾ, ਜੱਥੇਦਾਰ ਲਖਵਿੰਦਰ ਸਿੰਘ ਲੱਖਾ, ਮੋਹਨ ਸਿੰਘ ਚੌਹਾਨ, ਅਰਜੁਨ ਸਿੰਘ ਚੀਮਾ, ਨਰਿੰਦਰ ਸਿੰਘ ਸੀਟੀਆਰ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕੌਰ ਸੋਹਲ, ਰਵਨੀਤ ਕੌਰ ਖੇੜੀਕਲਾਂ, ਰਵਿੰਦਰ ਕੌਰ ਕਾਲੜਾ ਆਦਿ ਹਾਜ਼ਰ ਸਨ।