04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਕਥਾ ਅਤੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ

ਨਾਮ ਸਿਮਰਨ ਕਰਨ ਨਾਲ ਮਨੁੱਖ ਨੂੰ ਅਧਿਆਤਮਕ ਅਤੇ ਆਤਮਿਕ ਸੁੱਖਾਂ ਦੀ ਪ੍ਰਾਪਤੀ ਹੰਦੁੀ ਹੈ - ਸੰਤ ਬਾਬਾ ਅਮੀਰ ਸਿੰਘ ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਨਾਮ ਸਿਮਰਨ ਕਰਨ ਨਾਲ ਮਨੁੱਖ ਨੂੰ ਅਧਿਆਤਮਿਕ ਅਤੇ ਆਤਮਿਕ ਸੁੱਖਾ ਦੀ ਪ੍ਰਾਪਤੀ ਹੁੰਦੀ ਹੈ ਅਤੇ ਨਾਮ ਸਿਮਰਨ ਦੀ ਮਹਾਨਤਾ ਉਹ ਨਾਮ ਧੰਨ ਹੈ, ਜੋ ਲੋਕ ਪਰਲੋਕ ਵਿਚ ਸਹਾਈ ਹੁੰਦਾ ਹੈ ਤੇ ਸੰਗਤਾਂ ਨੂੰ ਘਰ ਬਾਹਰ ਹਰ ਵੇਲੇ ਨਾਮ ਦਾ ਆਸਰਾ ਲੈਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ 2 ਰੋਜ਼ਾ ਸਮਾਗਮਾਂ ਦੇ ਅੰਦਰ ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਲ ਵਾਲਿਆਂ ਵਲੋਂ ਕੀਤਾ ਗਿਆ।

ਅਜੀਤ ਡੈਸਕ 04-08-2026
ਨਾਮ ਸਿਮਰਨ ਕਰਨ ਨਾਲ ਮਨੁੱਖ ਨੂੰ ਅਧਿਆਤਮਕ ਅਤੇ ਆਤਮਿਕ ਸੁੱਖਾਂ ਦੀ ਪ੍ਰਾਪਤੀ ਹੰਦੁੀ ਹੈ - ਸੰਤ ਬਾਬਾ ਅਮੀਰ ਸਿੰਘ ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਨਾਮ ਸਿਮਰਨ ਕਰਨ ਨਾਲ ਮਨੁੱਖ ਨੂੰ ਅਧਿਆਤਮਿਕ ਅਤੇ ਆਤਮਿਕ ਸੁੱਖਾ ਦੀ ਪ੍ਰਾਪਤੀ ਹੁੰਦੀ ਹੈ ਅਤੇ ਨਾਮ ਸਿਮਰਨ ਦੀ ਮਹਾਨਤਾ ਉਹ ਨਾਮ ਧੰਨ ਹੈ, ਜੋ ਲੋਕ ਪਰਲੋਕ ਵਿਚ ਸਹਾਈ ਹੁੰਦਾ ਹੈ ਤੇ ਸੰਗਤਾਂ ਨੂੰ ਘਰ ਬਾਹਰ ਹਰ ਵੇਲੇ ਨਾਮ ਦਾ ਆਸਰਾ ਲੈਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ 2 ਰੋਜ਼ਾ ਸਮਾਗਮਾਂ ਦੇ ਅੰਦਰ ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਲ ਵਾਲਿਆਂ ਵਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਗੁਰਵਿੰਦਰ ਸਿੰਘ ਜਵੱਦੀ ਟਕਸਾਲ ਵਾਲੀਆਂ ਨੇ ਸੰਗਤਾਂ ਨੂੰ ਸੁਖਮਨੀ ਸਾਹਿਬ ਦੀ ਕਥਾ ਦੀ ਵਿਆਖਿਆ ਨਾਲ ਨਿਹਾਲ ਕੀਤਾ ਅਤੇ ਦੱਸਿਆ ਕੀ ਸੁਖਮਨੀ ਸਾਹਿਬ ਜੀ ਦੀ ਬਾਣੀ ਪੜ੍ਹਨ ਨਾਲ ਸੰਸਾਰ ਦੇ ਸਾਰੇ ਸੁੱਖ ਪ੍ਰਾਪਤ ਹੋ ਜਾਂਦੇ ਹਨ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕੀ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਵਲੋਂ ਬਖ਼ਸ਼ੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਬੱਚਾ ਅਤੇ ਹਰ ਨੌਜਵਾਨ ਆਪਣੇ ਅੰਦਰ ਗੁਰਸਿੱਖੀ ਵਾਲਾ ਜਜ਼ਬਾ ਪੈਦਾ ਕਰਕੇ ਗੁਰੂ ਵਾਲਾ ਬਣਨਾ ਚਾਹੀਦਾ ਹੈ। ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮਾਂ ਵਿਚ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਬਲਬੀਰ ਸਿੰਘ, ਦਰਸ਼ਨ ਸਿੰਘ, ਮਲਕੀਤ ਸਿੰਘ, ਵਰਿੰਦਰ ਮੋਹਨ ਸਿੰਘ, ਚਰਨਜੀਤ ਸਿੰਘ ਪਾਇਲ, ਰਘਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਜਗਮੋਹਨ ਸਿੰਘ, ਸਰਬਜੀਤ ਸਿੰਘ ਚੱਗਰ, ਯਸ਼ਪਾਲ ਸਿੰਘ, ਤਜਿੰਦਰ ਸਿੰਘ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਜਗਜੀਵਨ ਸਿੰਘ ਸੋਹਣਪਾਲ, ਗੁਰਿੰਦਰ ਸਿੰਘ ਚਾਵਲਾ, ਬਲਬੀਰ ਸਿੰਘ ਜੋੜਾਂ ਘਰ ਵਾਲੇ, ਦਵਿੰਦਰ ਕੌਰ, ਮਨਜੀਤ ਕੌਰ, ਕਰਮਜੀਤ ਕੌਰ, ਕੁਲਜੀਤ ਕੌਰ, ਰਾਜਨੀਇੰਦਰ ਕੌਰ ਅਤੇ ਰਵਿੰਦਰ ਕੌਰ ਰਹੇਜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।