ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੇ ਚੌਥੇ ਦਿਨ ਹਜੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸ.
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੇ ਚੌਥੇ ਦਿਨ ਹਜੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸ. ਕੁਲਵੰਤ ਸਿੰਘ ਉਤਮ ਦੇਸੀ ਘਿਓ ਵਾਲੇ ਅਤੇ ਭਾਈ ਮਨਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਮੀਤ ਸਿੰਘ ਪ੍ਰਧਾਨ ਅਤੇ ਜਰਨੈਲ ਸਿੰਘ ਜਨਰਲ ਸਕੱਤਰ ਨੇ ਰਾਗੀ ਜੱਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ‘ਚ ਤਰਨਜੀਤ ਸਿੰਘ, ਚਰਨਜੀਤ ਸਿੰਘ, ਗੁਰਮਿੰਦਰ ਸਿੰਘ, ਮਹਿੰਦਰਪਾਲ ਸਿੰਘ, ਸੰਦੀਪ ਸਿੰਘ , ਦਰਸ਼ਨ ਸਿੰਘ ਹੈਬੋਵਾਲ, ਸੁਰਜੀਤ ਸਿੰਘ, ਅਮਨਪ੍ਰੀਤ ਸਿੰਘ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਦਰਸ਼ਨ ਸਿੰਘ ਇਛਪੁਜਾਨੀ, ਹਰਮਿੰਦਰ ਸਿੰਘ, ਹਰਕੀਰਤ ਸਿੰਘਤ, ਹਰਚਰਨ ਸਿੰਘ ਪਾਹਵਾ, ਰਛਪਾਲ ਸਿੰਘ ਆਦਿ ਹਾਜ਼ਰ ਸਨ। ਸਟੇਜ ਸਕੱਤਰ ਦੀ ਸੇਵਾ ਤੇਜਿੰਦਰਪਾਲ ਸਿੰਘ ਮੀਤ ਸਕੱਤਰ ਨੇ ਬਾਖੂਬੀ ਨਿਭਾਈ।