04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਨੈਸ਼ਨਲ ਡੀ. ਵਾਰਮਿੰਗ ਦਿਵਸ ਨੂੰ ਸਫਲ ਬਣਾਉਣ ਲਈ ਤਿਆਰੀਆਂ ਮੁਕੰਮਲ-ਡਾ. ਹਰਪ੍ਰੀਤ ਸਿੰਘ

ਲੁਧਿਆਣਾ, 3 ਅਗਸਤ (ਡਾ. ਤਰਲੋਚਨ ਸਿੰਘ)-ਜ਼ਿਲ੍ਹਾ ਟਾਸਕ ਫੋਰਸ ਫ਼ਾਰ ਇਮਿਊਨਾਈਜ਼ੇਸ਼ਨ, (ਡੀ.

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਜ਼ਿਲ੍ਹਾ ਟਾਸਕ ਫੋਰਸ ਫ਼ਾਰ ਇਮਿਊਨਾਈਜ਼ੇਸ਼ਨ ਵਲੋਂ ਮਨਾਏ ਜਾਣ ਵਾਲੇ ਨੈਸ਼ਨਲ ਡੀ ਵਾਰਮਿੰਗ ਦਿਵਸ ਅਤੇ ਮੌਪ-ਅੱਪ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ। ਅਜੀਤ ਤਸਵੀਰ 04-08-2026
ਲੁਧਿਆਣਾ, 3 ਅਗਸਤ (ਡਾ. ਤਰਲੋਚਨ ਸਿੰਘ)-ਜ਼ਿਲ੍ਹਾ ਟਾਸਕ ਫੋਰਸ ਫ਼ਾਰ ਇਮਿਊਨਾਈਜ਼ੇਸ਼ਨ, (ਡੀ.ਟੀ.ਐਫ.ਆਈ.) ਵਲੋਂ 10 ਅਗਸਤ ਨੂੰ ਮਨਾਏ ਜਾਣ ਵਾਲੇ ਨੈਸ਼ਨਲ ਡੀ ਵਾਰਮਿੰਗ ਦਿਵਸ ਅਤੇ 17 ਅਗਸਤ ਨੂੰ ਮਨਾਏ ਜਾਣ ਵਾਲੇ ਮੌਪ-ਅੱਪ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਯੋਗ ਬੱਚਿਆਂ ਅਤੇ ਕਿਸ਼ੋਰਾਂ ਨੂੰ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਸਿਹਤ ਸੰਸਥਾਵਾਂ ਰਾਹੀਂ ਐਲਬੈਂਡਾਜ਼ੋਲ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਮਾਪਿਆਂ, ਅਧਿਆਪਕਾਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਬੱਚਾ ਇਸ ਤੋਂ ਵਾਂਝਾ ਨਾ ਰਹੇ। ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਮੇਂ-ਸਮੇਂ ‘ਤੇ ਕਿਰਮ ਨਾਸ਼ਕ ਦਵਾਈ ਲੈਣ ਨਾਲ ਬੱਚਿਆਂ ਦਾ ਪੋਸ਼ਣ ਪੱਧਰ ਸੁਧਰਦਾ ਹੈ, ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਮਦਦ ਮਿਲਦੀ ਹੈ, ਰੋਗਾਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ ਅਤੇ ਪੜ੍ਹਾਈ ਵਿਚ ਵੀ ਬਿਹਤਰ ਨਤੀਜੇ ਪ੍ਰਾਪਤ ਹੁੰਦੇ ਹਨ। ਉਨ੍ਹਾਂ ਦੱਸਿਆ ਕਿ 17 ਅਗਸਤ ਨੂੰ ਮੌਪ-ਅੱਪ ਦਿਵਸ ਦੌਰਾਨ ਉਨ੍ਹਾਂ ਬੱਚਿਆਂ ਨੂੰ ਦਵਾਈ ਦਿੱਤੀ ਜਾਵੇਗੀ ਜੋ 10 ਅਗਸਤ ਨੂੰ ਕਿਸੇ ਕਾਰਨ ਕਰਕੇ ਰਹਿ ਜਾਣਗੇ। ਡਾ. ਹਰਪ੍ਰੀਤ ਸਿੰਘ ਨੇ ਹਿਊਮਨ ਪੈਪੀਲੋਮਾ ਵਾਇਰਸ ਬਾਰੇ ਵੀ ਜਾਗਰੂਕਤਾ ਫੈਲਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਐਚ.ਪੀ.ਵੀ. ਤੋਂ ਬਚਾਅ ਅਤੇ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਸਮੇਂ ਸਿਰ ਸਹੀ ਜਾਣਕਾਰੀ ਅਤੇ ਟੀਕਾਕਰਨ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਬੰਧੀ ਸਿਹਤ ਵਿਭਾਗ ਤੋਂ ਪ੍ਰਮਾਣਿਕ ਜਾਣਕਾਰੀ ਪ੍ਰਾਪਤ ਕਰਨ ਅਤੇ ਯੋਗ ਬੱਚਿਆਂ ਨੂੰ ਲਾਭ ਦਿਵਾਉਣ ਵਿਚ ਸਹਿਯੋਗ ਕਰਨ। ਅੰਤ ਵਿਚ ਡਾ. ਹਰਪ੍ਰੀਤ ਸਿੰਘ ਨੇ ਸਿਹਤ ਕਰਮਚਾਰੀਆਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਅਧਿਆਪਕਾਂ ਅਤੇ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਕਿਰਮ ਨਾਸ਼ਕ ਦਿਵਸ ਅਤੇ ਐਚ.ਪੀ.ਵੀ. ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ।
ਪਿਛਲੀ ਖ਼ਬਰ ਜੀ.ਐਨ.ਕੇ.ਸੀ.ਡਬਲਿਊ. ਦੇ ਪ੍ਰਿੰਸੀਪਲ ਅਤੇ ਫੈਕਲਟੀ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਸ਼ਾ ਮੁਕਤ ਭਾਰਤ ਪ੍ਰੋਗਰਾਮ ’ਚ ਆਨਲਾਈਨ... ਅਗਲੀ ਖ਼ਬਰ ਖੁੱਲ੍ਹੇ ਅਸਮਾਨ ਹੇਠ ਪੱਕਿਆ ਮਿਡ ਡੇ ਮੀਲ, ਸਮਾਰਟ ਸਕੂਲ ਦੀਆਂ ਖੁੱਲ੍ਹੀਆਂ ਪੋਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।