05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਿਆਹੁਤਾ ’ਤੇ ਤਸ਼ੱਦਦ ਕਰਨ ਦੇ ਮਾਮਲੇ ’ਚ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵਿਆਹੁਤਾ ‘ਤੇ ਅੰਨ੍ਹਾ ਤਸ਼ੱਦਦ ਕਰਨ ਦੇ ਮਾਮਲੇ ਵਿਚ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹਰਲੀਨ ਕੌਰ ਵਾਸੀ ਨਿਊ ਸ਼ਿਮਲਾਪੁਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਸੁਖਵਿੰਦਰ ਸਿੰਘ ਵਾਸੀ ਗੋਬਿੰਦ ਨਗਰ ਨਿਊ ਸ਼ਿਮਲਾਪੁਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 05-08-2026
ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵਿਆਹੁਤਾ ‘ਤੇ ਅੰਨ੍ਹਾ ਤਸ਼ੱਦਦ ਕਰਨ ਦੇ ਮਾਮਲੇ ਵਿਚ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹਰਲੀਨ ਕੌਰ ਵਾਸੀ ਨਿਊ ਸ਼ਿਮਲਾਪੁਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਸੁਖਵਿੰਦਰ ਸਿੰਘ ਵਾਸੀ ਗੋਬਿੰਦ ਨਗਰ ਨਿਊ ਸ਼ਿਮਲਾਪੁਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਸ਼ਾਦੀ ਉਕਤ ਸੁਖਵਿੰਦਰ ਸਿੰਘ ਨਾਲ ਇਕ ਦਸੰਬਰ, 2024 ਨੂੰ ਹੋਈ ਸੀ। ਉਸ ਦੱਸਿਆ ਕਿ ਬਾਅਦ ਵਿਚ ਉਕਤ ਵਲੋਂ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਦੱਸਿਆ ਕਿ ਜਦੋਂ ਉਸਨੇ ਪਤੀ ਨੂੰ ਗਰਭਵਤੀ ਹੋਣ ਬਾਰੇ ਦੱਸਿਆ ਤਾਂ ਕਥਿਤ ਦੋਸ਼ੀ ਨੇ ਉਸ ਨੂੰ ਜੂਸ ਵਿਚ ਜ਼ਹਿਰੀਲੀ ਚੀਜ਼ ਮਿਲਾ ਕੇ ਪਿਲਾ ਦਿੱਤੀ, ਜਿਸ ਕਾਰਨ ਉਸ ਦਾ ਗਰਭਪਾਤ ਹੋ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ।
ਪਿਛਲੀ ਖ਼ਬਰ ਅਨਿਲ ਸਰੀਨ ਨੂੰ ਫੁੱਲਾਂ ਦਾ ਗੁਲਦਸਤਾ। ਅਨਿਲ ਸਰੀਨ ਸੂਬਾ ਮਹਾਮੰਤਰੀ ਤੇ ਗੁਰਦੇਵ ਸ਼ਰਮਾ ਦੇਬੀ ਖ਼ਜ਼ਾਨਚੀ ਬਣਨ ’ਤੇ ਸਨਮਾਨਿਤ... ਅਗਲੀ ਖ਼ਬਰ ਰੇਹੜੀ ਚਾਲਕ ਤੋਂ ਹਜ਼ਾਰਾਂ ਦੀ ਨਕਦੀ ਲੁੱਟਣ ਦੇ ਮਾਮਲੇ ’ਚ 17 ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।