05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਡਿਪਟੀ ਮੇਅਰ ਜੌਹਰ ਨੇ ਸ਼ਿਮਲਾਪੁਰੀ ਇਲਾਕੇ ਵਿਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਡਾਬਾ/ਲੁਹਾਰਾ, 4 ਅਗਸਤ (ਕੁਲਵੰਤ ਸਿੰਘ ਸੱਪਲ)-ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਸ਼ਿਮਲਾਪੁਰੀ (ਵਾਰਡ ਨੰਬਰ 40) ਵਿਚ ਪੁਰੀ ਕਰਿਆਨਾ ਸਟੋਰ ਵਾਲੀ ਗਲੀ ਵਿਚ ਇਕ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਲਾਕੇ ਵਿਚ ਲਗਭਗ 12.

ਅਜੀਤ ਡੈਸਕ 05-08-2026
ਡਾਬਾ/ਲੁਹਾਰਾ, 4 ਅਗਸਤ (ਕੁਲਵੰਤ ਸਿੰਘ ਸੱਪਲ)-ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਸ਼ਿਮਲਾਪੁਰੀ (ਵਾਰਡ ਨੰਬਰ 40) ਵਿਚ ਪੁਰੀ ਕਰਿਆਨਾ ਸਟੋਰ ਵਾਲੀ ਗਲੀ ਵਿਚ ਇਕ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਲਾਕੇ ਵਿਚ ਲਗਭਗ 12.5 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ. ਟਿਊਬਵੈੱਲ ਲਗਾਇਆ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਦੀ ਮੌਜੂਦਗੀ ਵਿਚ ਪ੍ਰੋਜੈਕਟ ਦਾ ਉਦਘਾਟਨ ਕਰਦੇ ਹੋਏ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਕਿਹਾ ਕਿ ਇਹ ਟਿਊਬਵੈੱਲ ਕੌਂਸਲਰ ਕੋਟੇ ਵਿਚੋਂ ਲਗਾਇਆ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਮੇਅਰ ਜੌਹਰ ਨੇ ਕਿਹਾ ਕਿ ਇਹ ਪ੍ਰੋਜੈਕਟ ਵਸਨੀਕਾਂ ਦੀ ਮੰਗ ’ਤੇ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਨਾਲ ਵਾਰਡ ਨੰਬਰ 40 ਅਤੇ 39 ਦੇ ਵਸਨੀਕਾਂ ਨੂੰ ਲਾਭ ਹੋਵੇਗਾ। ਡਿਪਟੀ ਮੇਅਰ ਜੌਹਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਕਰਦਿਆਂ ਉਨ੍ਹਾਂ ਦਾ ਧਿਆਨ ਸਮੁੱਚੇ ਟਿਕਾਊ ਵਿਕਾਸ ’ਤੇ ਹੈ। ਆਉਣ ਵਾਲੇ ਦਿਨਾਂ ਵਿਚ ਆਮ ਲੋਕਾਂ ਦੀ ਸਹੂਲਤ ਲਈ ਅਜਿਹੇ ਹੋਰ ਪ੍ਰੋਜੈਕਟ ਕੀਤੇ ਜਾਣਗੇ। ਇਸ ਮੌਕੇ ਮਨਜੀਤ ਕੌਰ, ਧਰਮਵੀਰ ਸਿੰਘ, ਪਰਮਜੀਤ ਸਿੰਘ, ਉਰਮਿਲਾ ਪੁਰੀ, ਸੁਖਦੇਵ ਸਿੰਘ ਸੈਣੀ, ਗੁਰਮੀਤ ਕੌਰ, ਧਰਮਿੰਦਰ ਸਿੰਘ, ਰਣਜੀਤ ਸਿੰਘ, ਗੁਰਵਿੰਦਰ ਸਿੰਘ, ਪਰਮਿੰਦਰ ਸਿੰਘ, ਚਰਨਜੀਤ ਕੌਰ, ਜੋਤੀ ਰਾਣੀ, ਦਲੀਪ ਕੌਰ, ਜਸਵੀਰ ਕੌਰ, ਅਵਤਾਰ, ਜਤਿਨ, ਰਾਜੂ, ਗਿਫਟੀ, ਕੁਲਜੀਤ ਆਦਿ ਉਦਘਾਟਨੀ ਸਮਾਰੋਹ ਦੌਰਾਨ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਸ਼ ਯਾਤਰਾ ਦੀ ਸ਼ੁਰੂਆਤ ਹਰੇਕ ਪਿੰਡ ਤੱਕ ਪੁੱਜੇਗੀ ਕਲਸ਼ ਯਾਤਰਾ... ਅਗਲੀ ਖ਼ਬਰ ਨਗਰ ਨਿਗਮ ਜਾਇਦਾਦ ਕਰ ਦੇ ਬਕਾਏ ਦੀ ਵਸੂਲੀ ਲਈ ਹੋਇਆ ਸਰਗਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।