ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸਾਉਣ ਮਹੀਨੇ ਮੌਕੇ ਭਗਵਾਨ ਸ਼ਿਵ ਦੀ ਵਿਧੀਵਤ ਆਰਤੀ ਕੀਤੀ
ਲੁਧਿਆਣਾ, 4 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸਾਉਣ ਮਹੀਨੇ ਦਾ ਆਗਾਜ਼ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਵਿਚ ਸਮੂਹ ਪ੍ਰਬੰਧਕ ਕਮੇਟੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕੀਤਾ।
ਲੁਧਿਆਣਾ, 4 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸਾਉਣ ਮਹੀਨੇ ਦਾ ਆਗਾਜ਼ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਵਿਚ ਸਮੂਹ ਪ੍ਰਬੰਧਕ ਕਮੇਟੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਭਗਵਾਨ ਸ਼ਿਵ ਦੀ ਵਿਧੀਵਤ ਆਰਤੀ ਕੀਤੀ ਗਈ, ਜਿਸ ਨਾਲ ਸਾਰਾ ਸਕੂਲ ਭਗਤੀ ਮਈ ਮਾਹੌਲ ਨਾਲ ਗੂੰਜ ਉੱਠਿਆ। ਇਸ ਤੋਂ ਬਾਅਦ ਵੈਦਿਕ ਮੰਤਰਾਂ ਦੇ ਉਚਾਰਨ ਵਿਚਕਾਰ ਹਵਨ-ਯੱਗ ਦਾ ਕੀਤਾ ਗਿਆ। ਹਵਨ ਵਿਚ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਨਿਰਦੇਸ਼ਕ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਹੂਤੀਆਂ ਪਾ ਕੇ ਵਿਸ਼ਵ ਕਲਿਆਣ, ਸੁੱਖ ਸ਼ਾਂਤੀ ਅਤੇ ਬੱਚਿਆਂ ਦੇ ਉੱਜਲ ਭਵਿੱਖ ਲਈ ਅਰਦਾਸ ਕੀਤੀ। ਅੰਤ ਵਿਚ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਕਿਹਾ ਕਿ ਸਾਉਣ ਮਹੀਨਾ ਭਾਰਤੀ ਸੰਸਕ੍ਰਿਤੀ, ਆਸਥਾ ਅਤੇ ਅਧਿਆਤਮਕ ਕਦਰਾਂ-ਕੀਮਤਾਂ ਦਾ ਪ੍ਰਤੀਕ ਹੈ। ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਵਿਚ ਨੈਤਿਕ ਮੁੱਲਾਂ, ਭਾਰਤੀ ਪਰੰਪਰਾਵਾਂ ਪ੍ਰਤੀ ਸਤਿਕਾਰ ਅਤੇ ਅਧਿਆਤਮਕ ਚੇਤਨਾ ਨੂੰ ਮਜ਼ਬੂਤ ਕਰਦੇ ਹਨ।