05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਅੰਗ ਦਾਨ ਦਿਵਸ ਮਨਾਇਆ

ਲੁਧਿਆਣਾ, 4 ਅਗਸਤ (ਡਾ. ਤਰਲੋਚਨ ਸਿੰਘ)-ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈਲ ਦੀ ਅਗਵਾਈ ਹੇਠ ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਦੇ ਸਮਾਜ ਸ਼ਾਸਤਰ ਵਿਭਾਗ ਵਲੋਂ ਅੱਜ ਕਾਲਜ ਕੈਂਪਸ ਵਿਚ ਅੰਗ ਦਾਨ ਦਿਵਸ ਮਨਾਇਆ ਗਿਆ।

ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਅੰਗ ਦਾਨ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਅੰਗ ਦਾਨ ਕਰਨ ਸਬੰਧੀ ਜਾਗਰੂਕ ਕਰਦੇ ਹੋਏ ਮਾਹਿਰ। ਅਜੀਤ ਤਸਵੀਰ 05-08-2026
ਲੁਧਿਆਣਾ, 4 ਅਗਸਤ (ਡਾ. ਤਰਲੋਚਨ ਸਿੰਘ)-ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈਲ ਦੀ ਅਗਵਾਈ ਹੇਠ ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਦੇ ਸਮਾਜ ਸ਼ਾਸਤਰ ਵਿਭਾਗ ਵਲੋਂ ਅੱਜ ਕਾਲਜ ਕੈਂਪਸ ਵਿਚ ਅੰਗ ਦਾਨ ਦਿਵਸ ਮਨਾਇਆ ਗਿਆ। ਇਹ ਦਿਨ ਹਰ ਸਾਲ ਜਾਗਰੂਕਤਾ ਪੈਦਾ ਕਰਨ ਅਤੇ ਮਨੁੱਖਤਾ ਪ੍ਰਤੀ ਨਿਰਸਵਾਰਥ ਯਤਨਾਂ ਨੂੰ ਮਾਨਤਾ ਦੇਣ ਲਈ ਮਨਾਇਆ ਜਾਂਦਾ ਹੈ। ਇਸ ਮੌਕੇ ਸਮਾਜ ਸ਼ਾਸਤਰ ਵਿਭਾਗ ਦੇ ਮੁਖੀ ਡਾ. ਮਧੂ ਧਵਨ ਨੇ ਅੰਗ ਦਾਨ ਦਿਵਸ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ 1994 ‘ਚ ਅੱਜ ਦੇ ਦਿਨ ਹੀ ਮ੍ਰਿਤਕ ਦਾ ਦਿਲ ਦਾ ਸਫਲ ਟਰਾਂਸਪਲਾਂਟ ਕੀਤਾ ਗਿਆ ਸੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਜਿਹੇ ਨੇਕ ਕਾਰਜ ਪੀੜਤ ਵਿਅਕਤੀਆਂ ਦੀਆਂ ਅਣਗਿਣਤ ਜਾਨਾਂ ਬਚਾ ਸਕਦੇ ਹਨ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰਭਾਵਸ਼ਾਲੀ ਉਪਰਾਲਾ ਜੀਵਨ ਦੇ ਦੂਜੇ ਮੌਕੇ ਦੀ ਉਡੀਕ ਕਰ ਰਹੇ ਪਰਿਵਾਰਾਂ ਲਈ ਉਮੀਦ ਦੀ ਕਿਰਨ ਪੈਦਾ ਕਰ ਸਕਦਾ ਹੈ।
ਪਿਛਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਐਮ.ਐਡ. ਸਮੈਸਟਰ-ਪਹਿਲੇ ਅਤੇ ਤੀਜੇ ਦੀ ਸ਼ੁਰੂਆਤ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ ਤਪ ਚੁਪਹਿਰਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।