‘ ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਦਾ ਹਰ ਇਕ ਵਿਅਕਤੀ ਹਿੱਸਾ ਬਣੇ-ਕਮਲ ਬੋਪਾਰਾਏ
2027 ’ ਚ ਕਾਂਗਰਸ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ - ਯੂਥ ਪ੍ਰਧਾਨ ਗਿੱਲ
ਭਾਮੀਆਂ ਕਲਾਂ/ਲੁਧਿਆਣਾ, 4 ਅਗਸਤ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਭਾਮੀਆਂ ਕਲਾਂ ਵਿਖੇ ਇਕ ਨਿੱਜੀ ਸਮਾਗਮ ‘ਚ ਪਹੁੰਚੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਮਲ ਬੋਪਾਰਾਏ ਅਤੇ ਜ਼ਿਲ੍ਹਾ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਨੌਜਵਾਨ ਕਾਂਗਰਸੀ ਆਗੂ ਬਲਵਿੰਦਰ ਸਿੰਘ ਕੈਂਥ ਦੇ ਦਫ਼ਤਰ ਵਿਖੇ ਕਾਂਗਰਸ ਦੀ ਮਜ਼ਬੂਤੀ ਲਈ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ 6 ਅਗਸਤ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਗੁਰੂ ਨਾਨਕ ਦੇਵ ਭਵਨ, ਨੇੜੇ ਭਾਰਤ ਨੰਬਰ ਚੌਕ, ਵਿਖੇ ਕੀਤੇ ਜਾ ਰਹੇ ਪ੍ਰੋਗਰਾਮ ‘ਚ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਚਾਹੀਦੀ ਹੈ।
ਭਾਮੀਆਂ ਕਲਾਂ/ਲੁਧਿਆਣਾ, 4 ਅਗਸਤ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਭਾਮੀਆਂ ਕਲਾਂ ਵਿਖੇ ਇਕ ਨਿੱਜੀ ਸਮਾਗਮ ‘ਚ ਪਹੁੰਚੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਮਲ ਬੋਪਾਰਾਏ ਅਤੇ ਜ਼ਿਲ੍ਹਾ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਨੌਜਵਾਨ ਕਾਂਗਰਸੀ ਆਗੂ ਬਲਵਿੰਦਰ ਸਿੰਘ ਕੈਂਥ ਦੇ ਦਫ਼ਤਰ ਵਿਖੇ ਕਾਂਗਰਸ ਦੀ ਮਜ਼ਬੂਤੀ ਲਈ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ 6 ਅਗਸਤ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਗੁਰੂ ਨਾਨਕ ਦੇਵ ਭਵਨ, ਨੇੜੇ ਭਾਰਤ ਨੰਬਰ ਚੌਕ, ਵਿਖੇ ਕੀਤੇ ਜਾ ਰਹੇ ਪ੍ਰੋਗਰਾਮ ‘ਚ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਚਾਹੀਦੀ ਹੈ। ਇਸ ਪ੍ਰੋਗਰਾਮ ‘ਚ ਆਲ ਇੰਡੀਆ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਸਮੇਤ ਪਾਰਟੀ ਦੇ ਹੋਰ ਆਗੂ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਰਾਹੀਂ ਖੋਖਲੇ ਦਾਅਵੇ ਕਰਨ ਵਿਚ ਭਰੋਸਾ ਕਰਦੀ ਹੈ, ਪਰ ਸਚਾਈ ਨੂੰ ਜ਼ਿਆਦਾ ਸਮੇਂ ਤੱਕ ਦੱਬ ਕੇ ਨਹੀਂ ਰੱਖਿਆ ਜਾ ਸਕਦਾ। ਇਸ ਮੌਕੇ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਕਿਹਾ ਕਿ ਯੂਥ ਕਾਂਗਰਸ ਦੇ ਵਰਕਰ ਵੀ ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ‘ਆਪ’ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਝੂਠੀ ਅਤੇ ਲਾਰੇਬਾਜ਼ ਸਰਕਾਰ ਦਾ ਸੱਚ ਸਮਝ ਚੁੱਕੇ ਹਨ। ਇਸ ਲਈ ਲੋਕਾਂ ਨੇ ਤੈਅ ਕਰ ਲਿਆ ਹੈ ਕਿ 2027 ‘ਚ ਕਾਂਗਰਸ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ ਅਤੇ ਇਨ੍ਹਾਂ ਝੂਠ ਦੇ ਵਪਾਰੀਆਂ ਨੂੰ ਚੱਲਦਾ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਪੀ.ਏ. ਨੀਰਜ ਕੁਮਾਰ, ਬਲਵਿੰਦਰ ਸਿੰਘ ਕੈਂਥ, ਸੁਖਵਿੰਦਰ ਸਿੰਘ ਨੀਟੂ ਬੈਨੀਪਾਲ, ਇੰਦਰਜੀਤ ਸਿੰਘ, ਆਸ਼ੂ, ਦੀਪਕ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।