ਕਰਮਚਾਰੀਆਂ ਨੂੰ ਮਹਿੰਗਾਈ ਭੱਤਾ ਦੇਣ ਸੰਬੰਧੀ ਹਾਈ ਕੋਰਟ ਵਲੋਂ ਸੁਣਾਏ ਫੈਸਲੇ ਦਾ ਪ੍ਰਧਾਨ ਸਵਰਨ ਸਿੰਘ ਨੇ ਕੀਤਾ ਸਵਾਗਤ ਕਿਹਾ , ਸਰਕਾਰ ਵੱਖ - ਵੱਖ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਵੀ ਭਰੇ
ਲੁਧਿਆਣਾ, 4 ਅਗਸਤ (ਜਤਿੰਦਰ ਭੰਬੀ)-ਵਰਕਰ ਫੈਡਰੇਸ਼ਨ ਪੀਐਸਪੀਸੀਐਲ ਐਂਡ ਪੀਐਸਟੀਸੀਐਲ ਦੇ ਪ੍ਰਧਾਨ ਸਵਰਨ ਸਿੰਘ ਨੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਸਬੰਧੀ ਗੱਲਬਾਤ ਕਰਦਿਆਂ ਮਾਣਯੋਗ ਹਾਈਕੋਰਟ ਵਲੋਂ ਸੁਣਾਏ ਗਏ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਰਮਚਾਰੀ ਆਪਣੇ ਮਹਿੰਗਾਹੀ ਭੱਤੇ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰਦੇ ਆ ਰਹੇ ਹਨ ਪਰ ਸੂਬੇ ਦੀ ਆਪ ਸਰਕਾਰ ਟੱਸ ਤੋਂ ਮੱਸ ਹੁੰਦੀ ਦਿਖਾਈ ਨਹੀਂ ਸੀ ਦੇ ਰਹੀ। ਉਨ੍ਹਾਂ ਜਿਥੇ ਮਾਣਯੋਗ ਹਾਈਕੋਰਟ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਉਥੇ ਹੀ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੂੰ ਮਾਣਯੋਗ ਹਾਈਕੋਰਟ ਦੇ ਫੈਸਲੇ ‘ਤੇ ਪਹਿਰਾ ਦੇਣਾ ਹੀ ਪੈਣਾ ਹੈ।
ਅਜੀਤ ਡੈਸਕ
05-08-2026