06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਫੁੱਲਾਂ ਦੀ ਖੇਤੀ ਕਿਸਾਨਾਂ ਲਈ ਇਕ ਲਾਹੇਵੰਦ ਧੰਦਾ - ਡਾ. ਰਿਆੜ

ਲੁਧਿਆਣਾ, 5 ਅਗਸਤ (ਜਸਵਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਫੁੱਲ ਉਤਪਾਦਕ ਕਲੱਬ ਵਲੋਂ ਕਰਵਾਏ ਗਏ ਮਹੀਨਾਵਾਰ ਸਿਖਲਾਈ ਕੈਂਪ ਵਿਚ 58 ਫੁੱਲ ਉਤਪਾਦਕਾਂ ਨੇ ਭਾਗ ਲਿਆ। ਡਾ.

ਬੱਚਿਆਂ ਦਾ ਭੀਖ ਮੰਗਣਾ ਬਾਲ ਮਜ਼ਦੂਰੀ ਦਾ ਦੂਸਰਾ ਰੂਪ - ਸੇਖੋਂ 06-08-2026
ਲੁਧਿਆਣਾ, 5 ਅਗਸਤ (ਜਸਵਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਫੁੱਲ ਉਤਪਾਦਕ ਕਲੱਬ ਵਲੋਂ ਕਰਵਾਏ ਗਏ ਮਹੀਨਾਵਾਰ ਸਿਖਲਾਈ ਕੈਂਪ ਵਿਚ 58 ਫੁੱਲ ਉਤਪਾਦਕਾਂ ਨੇ ਭਾਗ ਲਿਆ। ਡਾ. ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸ਼ਕ ਸੰਚਾਰ ਦੀ ਅਗਵਾਈ ਹੇਠ ਆਯੋਜਿਤ ਕੀਤੇ ਗਏ ਸਿਖਲਾਈ ਕੈਂਪ ’ਚ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਮੁਖੀ ਡਾ. ਪਰਮਿੰਦਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਗੁਲਦਾਉਦੀ ਦੀ ਕਾਸ਼ਤ ਅਤੇ ਇਸ ਦੀਆਂ ਆਧੁਨਿਕ ਕਿਸਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਰੰਗਾਂ ਵਾਲੀਆਂ ਗੁਲਦਾਉਦੀ ਦੀਆਂ ਕਿਸਮਾਂ ਦੀ ਕਾਸ਼ਤ ਨਾਲ ਕਿਸਾਨਾਂ ਨੂੰ ਵਧੀਆ ਆਮਦਨ ਦੇ ਨਾਲ-ਨਾਲ ਬਾਜ਼ਾਰ ਵਿਚ ਨਵੀਆਂ ਸੰਭਾਵਨਾਵਾਂ ਵੀ ਮਿਲ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਪੀਏਯੂ ਵੱਲੋਂ ਵਿਕਸਿਤ ਗੁਲ-ਏ-ਸਾਹਿਰ ਅਤੇ ਪੰਜਾਬ ਅਨੁਰਾਧਾ ਕਿਸਮਾਂ ਦੀ ਪਨੀਰੀ ਯੂਨੀਵਰਸਿਟੀ ਵਿੱਚ ਉਪਲਬਧ ਹੈ। ਇਸ ਤੋਂ ਇਲਾਵਾ ਟਿਊਲਿਪ, ਆਰਕਿਡ, ਹਾਇਸਿੰਥ ਅਤੇ ਆਇਰਿਸ ਹਾਲੈਂਡਿਕਾ ਵਰਗੀਆਂ ਨਵੀਆਂ ਫੁੱਲ ਫਸਲਾਂ ਵੀ ਪੰਜਾਬ ਵਿਚ ਫੁੱਲਾਂ ਦੀ ਖੇਤੀ ਨੂੰ ਨਵੀਂ ਦਿਸ਼ਾ ਦੇ ਸਕਦੀਆਂ ਹਨ। ਡਾ. ਰਣਜੀਤ ਸਿੰਘ ਨੇ ਕਿਹਾ ਕਿ ਗੇਂਦੇ ਦੀ ਕਾਸ਼ਤ ਅੱਜ ਵੀ ਬਹੁਤ ਮਹੱਤਵਪੂਰਨ ਹੈ ਕਿਉਂਕਿ ਧਾਰਮਿਕ ਸਮਾਗਮਾਂ, ਵਿਆਹਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਵਿਚ ਇਸ ਦੀ ਮੰਗ ਸਾਲ ਭਰ ਬਣੀ ਰਹਿੰਦੀ ਹੈ। ਡਾ. ਸਿਮਰਤ ਸਿੰਘ ਨੇ ਫੁੱਲਾਂ ਦੀ ਕਾਸ਼ਤ ਸਬੰਧੀ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਪ੍ਰੋਗਰਾਮ ਕੋਆਰਡੀਨੇਟਰ ਵਰਿੰਦਰ ਸਿੰਘ ਨੇ ਕਿਸਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਫੁੱਲਾਂ ਦੀ ਖੇਤੀ ਅਤੇ ਲੈਂਡਸਕੇਪਿੰਗ ਨੂੰ ਅਪਣਾਉਣ ਨਾਲ ਬਾਗਬਾਨੀ ਨੂੰ ਹੋਰ ਮਜ਼ਬੂਤੀ ਮਿਲੇਗੀ, ਫਸਲੀ ਵਿਭਿੰਨਤਾ ਵਧੇਗੀ ਅਤੇ ਕਿਸਾਨਾਂ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ। ਅੰਤ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪ੍ਰਗਤੀਸ਼ੀਲ ਫੁੱਲ ਉਤਪਾਦਕ ਗੁਰਪ੍ਰੀਤ ਸਿੰਘ ਸ਼ੇਰਗਿੱਲ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਫੁੱਲਾਂ ਦੀ ਮੰਡੀ ਸਬੰਧੀ ਆਪਣੇ ਸੁਝਾਅ ਵੀ ਸਾਂਝੇ ਕੀਤੇ।
ਪਿਛਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਦੇ ਦੋ ਮੈਂਬਰਾਂ ਦੀ ਚੋਣ ਗੁਪਤ ਮਤਦਾਨ ਰਾਹੀਂ ਕਰਵਾਉਣ ਲਈ 45 ਕੌਂਸਲਰ ਇਕਜੁੱਟ ਅਗਲੀ ਖ਼ਬਰ ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਦੀ ਰਾਊਂਡ ਗਲਾਸ ਹਾਕੀ ਟੀਮ ਦੀ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।