06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਭੁੱਕੀ ਸਮੇਤ ਚਾਰ ਕਾਬੂ

ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 65 ਕਿਲੋ ਭੁੱਕੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਗੁਰਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ, ਆਕਾਸ਼ ਦੀਪ, ਹਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸ਼ਿਮਲਾਪੁਰੀ ਅਤੇ ਲਕਸ਼ਦੀਪ ਵਾਸੀ ਭਾਮੀਆਂ ਖੁਰਦ ਸ਼ਾਮਲ ਹਨ।

ਅਜੀਤ ਡੈਸਕ 06-08-2026
ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 65 ਕਿਲੋ ਭੁੱਕੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਗੁਰਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ, ਆਕਾਸ਼ ਦੀਪ, ਹਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸ਼ਿਮਲਾਪੁਰੀ ਅਤੇ ਲਕਸ਼ਦੀਪ ਵਾਸੀ ਭਾਮੀਆਂ ਖੁਰਦ ਸ਼ਾਮਲ ਹਨ। ਪੁਲਿਸ ਨੇ ਇਨ੍ਹਾਂ ਨੂੰ ਪਿੰਡ ਜੁਗਿਆਣਾ ਨੇੜਿਓਂ ਉਸ ਵਕਤ ਕਾਬੂ ਕੀਤਾ, ਜਦੋਂ ਕਿ ਇਹ ਭੁੱਕੀ ਦੀ ਸਪਲਾਈ ਦੇਣ ਲਈ ਜਾ ਰਹੇ ਸਨ। ਪੁਲਿਸ ਵਲੋਂ ਇਹਨਾਂ ਦੇ ਕਬਜ਼ੇ ਵਿਚੋਂ ਦੋ ਕਾਰਾਂ ਵੀ ਬਰਾਮਦ ਕੀਤੀਆਂ ਹਨ । ਇਨ੍ਹਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪੰਜ ਸਾਲ ਦੀ ਮਾਸੂਮ ਬਾਲੜੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾਨ ਕਾਬੂ ਅਗਲੀ ਖ਼ਬਰ ਰਾਜਪਾਲ ਸਿੰਘ ਨੂੰ ਬਤੌਰ ਸਬ ਇੰਸਪੈਕਟਰ ਵਜੋਂ ਮਿਲੀ ਤਰੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।