06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ 45ਵਾਂ ਸਥਾਪਨਾ ਦਿਵਸ ਮਨਾਇਆ

ਲੁਧਿਆਣਾ, 6 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ 45ਵੇਂ ਸਥਾਪਨਾ ਦਿਵਸ ਨੂੰ ਬੜੇ ਜੋਸ਼ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਅਤੇ ਪ੍ਰਧਾਨ ਸੁਖਦੇਵ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਅਜੀਤ ਡੈਸਕ 07-08-2026
ਲੁਧਿਆਣਾ, 6 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ 45ਵੇਂ ਸਥਾਪਨਾ ਦਿਵਸ ਨੂੰ ਬੜੇ ਜੋਸ਼ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਅਤੇ ਪ੍ਰਧਾਨ ਸੁਖਦੇਵ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨਾਲ ਸਕੂਲ ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹਨ। ਸ਼ਬਦ ਗਾਇਣ ਦੀ ਪ੍ਰਸਤੁਤੀ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਕਿੰਡਰ ਗਾਰਟਨ ਦੇ ਬੱਚਿਆਂ ਦੁਆਰਾ ਪੇਸ਼ ਕੀਤੇ ਗਏ ਸਵਾਗਤੀ ਡਾਂਸ ਨੇ ਸਾਰਿਆਂ ਦੇ ਚਿਹਰੇ ’ਤੇ ਖ਼ੁਸ਼ੀ ਦੀ ਲਹਿਰ ਲਿਆ ਦਿੱਤੀ। ਬੱਚਿਆਂ ਦੁਆਰਾ ਗਿੱਧਾ ਤੇ ਭੰਗੜਾ ਵੀ ਪੇਸ਼ ਕੀਤਾ ਗਿਆ। ਇਸ ਰੰਗਾਰੰਗ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਸਕੂਲ ਦੇ 45ਵੇਂ ਸਥਾਪਨਾ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂ ਦਿੱਤੀਆਂ ਤੇ ਨਾਲ ਹੀ ਬੱਚਿਆਂ ਨੂੰ ਹਰ ਮੈਦਾਨ ਫ਼ਤਿਹ ਕਰਨ ਲਈ ਵੀ ਪ੍ਰੇਰਿਆ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਗੁਰਮਤਿ ਸਮਾਗਮ ਦੇ ਸੱਤਵੇਂ ਦਿਨ ਵੱਡੀ ਗਿਣਤੀ... ਅਗਲੀ ਖ਼ਬਰ ਲੁਟੇਰਿਆਂ ਵਲੋਂ ਕੀਤੇ ਜ਼ਹਿਰੀਲੇ ਸਪਰੇਅ ਕਾਰਨ ਡਰਾਈਵਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।