06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਗੁਰਮਤਿ ਸਮਾਗਮ ਦੇ ਸੱਤਵੇਂ ਦਿਨ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਗੁਰਮਤਿ ਸਮਾਗਮਾਂ ਦੇ ਸੱਤਵੇਂ ਦਿਨ ਅਤੇ ਸਰਬ ਰੋਗ ਕਾ ਅਉਖੁਦ ਨਾਮ ਮਿਸ਼ਨ ਵਲੋਂ ਲਗਾਏ ਰੋਗ ਨਿਵਾਰਨ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਸਰਬ ਰੋਗ ਕਾ ਅਉਖੁਦ ਨਾਮ ਮਿਸ਼ਨ ਦੇ ਜੱਥਿਆਂ, ਅੰਮ੍ਰਿਤ ਕੀਰਤਨ ਸੇਵਾ ਸੁਸਾਇਟੀ ਦੇ ਜੱਥਿਆਂ ਅਤੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਤਰਨਬੀਰ ਸਿੰਘ ਰੱਬੀ ਵੀਰ ਦੇ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਅਜੀਤ ਡੈਸਕ 07-08-2026
ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਗੁਰਮਤਿ ਸਮਾਗਮਾਂ ਦੇ ਸੱਤਵੇਂ ਦਿਨ ਅਤੇ ਸਰਬ ਰੋਗ ਕਾ ਅਉਖੁਦ ਨਾਮ ਮਿਸ਼ਨ ਵਲੋਂ ਲਗਾਏ ਰੋਗ ਨਿਵਾਰਨ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਸਰਬ ਰੋਗ ਕਾ ਅਉਖੁਦ ਨਾਮ ਮਿਸ਼ਨ ਦੇ ਜੱਥਿਆਂ, ਅੰਮ੍ਰਿਤ ਕੀਰਤਨ ਸੇਵਾ ਸੁਸਾਇਟੀ ਦੇ ਜੱਥਿਆਂ ਅਤੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਤਰਨਬੀਰ ਸਿੰਘ ਰੱਬੀ ਵੀਰ ਦੇ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਦੀ ਸੇਵਾ ਜਰਨੈਲ ਸਿੰਘ ਜਨਰਲ ਸਕੱਤਰ ਨੇ ਬਾਖੂਬੀ ਨਿਭਾਈ। ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਗੁਰਪੁਰਬ ਵਾਲੇ ਦਿਨ 7 ਅਗਸਤ ਦਿਨ ਸ਼ੁੱਕਰਵਾਰ ਨੂੰ ਹੋਵੇਗੀ, ਜਿਸ ਵਿਚ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਧਰਮ ਸਿੰਘ ਅਰਦਾਸੀਏ, ਭਾਈ ਕੁਲਵਿੰਦਰ ਸਿੰਘ ਮਾਹਲ ਅਤੇ ਭਾਈ ਸੁਖਜਿੰਦਰ ਸਿੰਘ ਬਾਬਾ ਬਕਾਲਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲੇ ਸੰਗਤਾਂ ਨੂੰ ਰਹਿਰਾਸ ਸਾਹਿਬ ਜੀ ਦੇ ਪਾਠ, ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ।
ਪਿਛਲੀ ਖ਼ਬਰ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਡੇਂਗੂ ਦੇ ਬਚਾਅ ਲਈ ਵਿਦਿਆਰਥੀਆਂ ਨੂੰ ਵੀ ਕੀਤਾ ਜਾ ਰਿਹਾ ਜਾਗਰੂਕ ਅਗਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਵਿਖੇ 45ਵਾਂ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।