08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਭਾਰਤੀ ਜਨਤਾ ਪਾਰਟੀ ਸ਼ਹਿਰੀ ਸਿੱਖਾਂ ਨੂੰ ਯੋਗ ਸਥਾਨ ਦੇਵੇ- ਅਮਰਜੀਤ ਸਿੰਘ ਟਿੱਕਾ

ਲੁਧਿਆਣਾ, 7 ਅਗਸਤ (ਭੁਪਿੰਦਰ ਸਿੰਘ ਬੈਂਸ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਟਿੱਕਾ ਨੇ ਪਾਰਟੀ ਦੀ ਨਵੀਂ ਸੂਬਾ ਕਾਰਜਕਾਰਨੀ ਵਿਚ ਸਿੱਖ ਭਾਈਚਾਰੇ ਨੂੰ ਯੋਗ ਨੁਮਾਇੰਦਗੀ ਨਾ ਮਿਲਣ ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼ਹਿਰੀ ਸਿੱਖ ਭਾਈਚਾਰੇ ਦੀ ਅਹਿਮ ਭੂਮਿਕਾ ਰਹੀ ਹੈ।

ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਬੀਬੀ ਜਸਪ੍ਰੀਤ ਕੌਰ ਅਤੇ ਸੰਜੀਵ ਕੁਮਾਰ ਨੂੰ ਨਿਯੁਕਤੀ ਪੱਤਰ ਭੇਟ ਕਰਦੇ ਹੋਏ, ਨਾਲ ਪੰਜਾਬ ਪ੍ਰਧਾਨ ਆਰਤੀ ਵਰਮਾ ਅਤੇ ਹੋਰ । ਤਸਵੀਰ : ਬਲਬੀਰ ਸਿੰਘ ਰਾਣਾ 08-08-2026
ਲੁਧਿਆਣਾ, 7 ਅਗਸਤ (ਭੁਪਿੰਦਰ ਸਿੰਘ ਬੈਂਸ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਟਿੱਕਾ ਨੇ ਪਾਰਟੀ ਦੀ ਨਵੀਂ ਸੂਬਾ ਕਾਰਜਕਾਰਨੀ ਵਿਚ ਸਿੱਖ ਭਾਈਚਾਰੇ ਨੂੰ ਯੋਗ ਨੁਮਾਇੰਦਗੀ ਨਾ ਮਿਲਣ ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼ਹਿਰੀ ਸਿੱਖ ਭਾਈਚਾਰੇ ਦੀ ਅਹਿਮ ਭੂਮਿਕਾ ਰਹੀ ਹੈ। ਪਰ ਨਵੀ ਸੂਬਾ ਕਾਰਜਕਾਰਨੀ ਵਿਚ ਇਸ ਭਾਈਚਾਰੇ ਨੂੰ ਬਣਦਾ ਸਥਾਨ ਨਹੀਂ ਦਿੱਤਾ ਗਿਆ। ਟਿੱਕਾ ਨੇ ਕਿਹਾ ਕਿ ਸ਼ਹਿਰੀ ਸਿੱਖ ਭਾਈਚਾਰੇ ਨੇ ਹਮੇਸ਼ਾ ਪਾਰਟੀ ਦੀਆਂ ਨੀਤੀਆਂ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਸਰਗਰਮ ਭੂਮਿਕਾ ਨਿਭਾਈ ਹੈ। ਜੇਕਰ ਪਾਰਟੀ ਪੰਜਾਬ ਦੇ ਸ਼ਹਿਰੀ ਹਲਕਿਆਂ ਵਿਚ ਆਪਣਾ ਆਧਾਰ ਹੋਰ ਮਜ਼ਬੂਤ ਕਰਨਾ ਚਾਹੁੰਦੀ ਹੈ ਤਾਂ ਸ਼ਹਿਰੀ ਸਿੱਖਾਂ ਨੂੰ ਵੀ ਯੋਗ ਨੁਮਾਇੰਦਗੀ ਦੇਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਬਾਦਲ) ਅਤੇ ਕਾਂਗਰਸ ਵਿਚ ਵੀ ਸ਼ਹਿਰੀ ਸਿੱਖ ਭਾਈਚਾਰੇ ਨੂੰ ਬਣਦੀ ਨੁਮਾਇੰਦਗੀ ਮਿਲਦੀ ਰਹੀ ਹੈ। ਪਰ ਭਾਰਤੀ ਜਨਤਾ ਪਾਰਟੀ ਦੀ ਨਵੀ ਕਾਰਜਕਾਰਨੀ ਵਿਚ ਅਜਿਹਾ ਨਹੀਂ ਦਿਖਾਈ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਨਵੀਂ ਕਾਰਜਕਾਰਨੀ ਬਾਰੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਤਜ਼ਰਬੇਕਾਰ ਤੇ ਸਮਰਪਿਤ ਆਗੂਆਂ ਨੂੰ ਬਣਦਾ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਦੇਣੀ ਚਾਹੀਦੀ ਹੈ। ਟਿੱਕਾ ਨੇ ਕਿਹਾ ਕਿ ਸ਼ਹਿਰੀ ਸਿੱਖਾਂ ਨੂੰ ਯੋਗ ਸਥਾਨ ਮਿਲਣ ਨਾਲ ਨਾ ਸਿਰਫ ਸੰਗਠਨ ਹੋਰ ਮਜ਼ਬੂਤ ਹੋਵੇਗਾ, ਸਗੋਂ ਆਉਣ ਵਾਲੀਆਂ ਚੋਣਾਂ ਵਿਚ ਸ਼ਹਿਰੀ ਸੀਟਾਂ ਤੇ ਪਾਰਟੀ ਦੀ ਸਥਿਤੀ ਵੀ ਹੋਰ ਮਜ਼ਬੂਤ ਹੋ ਸਕੇਗੀ।
ਪਿਛਲੀ ਖ਼ਬਰ ਪਿੰਡ ਸ਼ੰਕਰ ਪੇਕੇ ਘਰ ਰਹਿੰਦੀ ਵਿਆਹੁਤਾ ਦੀ ਗੁੰਮਸ਼ੁਦਗੀ ਨੂੰ ਲੈ ਕੇ ਥਾਣਾ ਡੇਹਲੋਂ ਅੱਗੇ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਕਿਚਲੂ ਨਗਰ ਦੀ ਧੱਸੀ ਸੜਕ ’ਤੇ ਭਖੀ ਸਿਆਸਤ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੂਬਾ ਸਰਕਾਰ ਦੀ ਕੀਤੀ ਨਿਖੇਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।