10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਖ਼ੂਨਦਾਨ ਮਨੁੱਖਤਾ ਦੀ ਵੱਡੀ ਸੇਵਾ - ਰਾਕੇਸ਼ ਕਪੂਰ

ਲੁਧਿਆਣਾ, 9 ਅਗਸਤ (ਭੁਪਿੰਦਰ ਸਿੰਘ ਬੈਂਸ)-ਸਨੇਹ ਵੈੱਲਫੇਅਰ ਸੰਸਥਾ ਵਲੋਂ ਸਤਲੁਜ ਕਲੱਬ ਵਿਖੇ ਖ਼ੂਨਦਾਨ ਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜੋ ਸੰਸਥਾ ਦੀ ਪ੍ਰਧਾਨ ਕੀਰਤੀ ਗਰੋਵਰ ਦੀ ਮਾਤਾ ਦੇ ਜਨਮਦਿਨ ਨੂੰ ਸਮਰਪਿਤ ਸੀ। ਕੈਂਪ ਦਾ ਮਕਸਦ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ ਸਵੈ-ਇੱਛਾ ਨਾਲ ਖ਼ੂਨਦਾਨ ਲਈ ਪ੍ਰੇਰਿਤ ਕਰਨਾ ਸੀ।

ਅਜੀਤ ਡੈਸਕ 10-08-2026
ਲੁਧਿਆਣਾ, 9 ਅਗਸਤ (ਭੁਪਿੰਦਰ ਸਿੰਘ ਬੈਂਸ)-ਸਨੇਹ ਵੈੱਲਫੇਅਰ ਸੰਸਥਾ ਵਲੋਂ ਸਤਲੁਜ ਕਲੱਬ ਵਿਖੇ ਖ਼ੂਨਦਾਨ ਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜੋ ਸੰਸਥਾ ਦੀ ਪ੍ਰਧਾਨ ਕੀਰਤੀ ਗਰੋਵਰ ਦੀ ਮਾਤਾ ਦੇ ਜਨਮਦਿਨ ਨੂੰ ਸਮਰਪਿਤ ਸੀ। ਕੈਂਪ ਦਾ ਮਕਸਦ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ ਸਵੈ-ਇੱਛਾ ਨਾਲ ਖ਼ੂਨਦਾਨ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਕੇਸ਼ ਕਪੂਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਕੈਂਪ ਦੇ ਪ੍ਰਬੰਧਕਾਂ, ਡਾਕਟਰਾਂ, ਖ਼ੂਨਦਾਨੀਆਂ ਅਤੇ ਸੇਵਾਦਾਰਾਂ ਦਾ ਹੌਂਸਲਾ ਵਧਾਇਆ। ਉਨ੍ਹਾਂ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਵੱਡੀ ਸੇਵਾ ਹੈ ਅਤੇ ਕਿਸੇ ਵਲੋਂ ਦਿੱਤੀ ਖ਼ੂਨ ਦੀ ਇਕ ਬੂੰਦ ਵੀ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿਚ ਸਹਾਈ ਹੋ ਸਕਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਵੀ ਸਵੈ-ਇੱਛਾ ਨਾਲ ਖ਼ੂਨਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਕੈਂਪ ‘ਚ ਖ਼ੂਨਦਾਨੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਪਿਛਲੀ ਖ਼ਬਰ ਮਹਾਂਨਗਰ ਦੇ ਰਿਹਾਇਸ਼ੀ ਇਲਾਕਿਆਂ ’ ਚ ਨਿਰੰਤਰ ਵਧ ਰਹੀਆਂ ਵਪਾਰਕ ਸਰਗਰਮੀਆਂ ਨਾਜਾਇਜ਼ ਉਸਾਰੀਆਂ ਨੇ ਨਿਗਮ ਦੀ ਕਾਰਗੁਜ਼ਾਰੀ ’ਤ... ਅਗਲੀ ਖ਼ਬਰ ਪੱਟੀ ਹਲਕੇ ਨੂੰ ਸੂਬੇ ਦੇ ਖੁਸ਼ਹਾਲ ਹਲਕਿਆਂ ਵਿਚ ਸ਼ਾਮਿਲ ਕਰਵਾਉਣ ਲਈ ਦਿਨ ਰਾਤ ਮਿਹਨਤ ਕਰਾਂਗਾ-ਚੇਅ. ਜੱਸਾ ਪੱਟੀ ਹਲਕਾ ਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।