10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

‘ ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ ’ ਸਮਾਗਮ 14 ਨੂੰ * ਪ੍ਰਸਿੱਧ ਗਾਇਕ ਕੈਲਾਸ਼ ਖੇਰ ਭਗਤੀਮਈ ਪੇਸ਼ਕਾਰੀ ਨਾਲ ਸਰੋਤਿਆਂ ਨੂੰ ਕਰਨਗੇ ਨਿਹਾਲ * ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਹੋਣਗੇ ਸ਼ਾਮਿਲ

ਧਿਆਣਾ, 9 ਅਗਸਤ (ਡਾ. ਤਰਲੋਚਨ ਸਿੰਘ)-ਭਗਵਾਨ ਸ਼ਿਵ ਦੀ ਭਗਤੀ ਅਤੇ ਆਸਥਾ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ 14 ਅਗਸਤ ਨੂੰ ਦਰੇਸੀ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 10-08-2026
ਧਿਆਣਾ, 9 ਅਗਸਤ (ਡਾ. ਤਰਲੋਚਨ ਸਿੰਘ)-ਭਗਵਾਨ ਸ਼ਿਵ ਦੀ ਭਗਤੀ ਅਤੇ ਆਸਥਾ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ 14 ਅਗਸਤ ਨੂੰ ਦਰੇਸੀ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸ਼ਾਮ 6.30 ਵਜੇ ਸ਼ੁਰੂ ਹੋਵੇਗਾ। ਸਮਾਗਮ ਦੌਰਾਨ ਪ੍ਰਸਿੱਧ ਗਾਇਕ ਕੈਲਾਸ਼ ਖੇਰ ਆਪਣੀ ਭਗਤੀਮਈ ਪੇਸ਼ਕਾਰੀ ਰਾਹੀਂ ਸ਼ਰਧਾਲੂਆਂ ਨੂੰ ਨਿਹਾਲ ਕਰਨਗੇ। ਇਸ ਸਬੰਧੀ ਬੱਚਤ ਭਵਨ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪੱਪੀ, ਚੌਧਰੀ ਮਦਨ ਲਾਲ ਬੱਗਾ, ਰਾਜਿੰਦਰਪਾਲ ਕੌਰ ਛੀਨਾ ਅਤੇ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਾਂਝੇ ਤੌਰ ‘ਤੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੇ ਸ਼ਰਮਾ, ਵੇਦ ਪ੍ਰਚਾਰ ਮੰਡਲ ਪੰਜਾਬ ਦੇ ਪ੍ਰਧਾਨ ਰੋਸ਼ਨ ਲਾਲ ਆਰੀਆ, ਸਨਾਤਨ ਸੇਵਾ ਸਮਿਤੀ ਤੋਂ ਕਰਨ ਢੰਡ, ਵਰੁਣ ਮਹਿਤਾ, ਜਤਿੰਦਰ ਸੋਨੀ, ਰੁਪਿੰਦਰ ਕੌਰ, ਆਰੀਅਨ ਸੋਨੀ ਆਦਿ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਰਧਾਲੂ ਵਜੋਂ ਸ਼ਾਮਿਲ ਹੋਣਗੇ। ਉਨ੍ਹਾਂ ਨੇ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਸ਼ਰਧਾਲੂਆਂ ਨੂੰ ਪਰਿਵਾਰ ਸਮੇਤ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਚੋਣ ਜ਼ਾਬਤਾ ਲੱਗਦੇ ਹੀ ਕਈ ਆਗੂ ਅਤੇ ਵਰਕਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ’ ਚ ਹੋਣਗੇ ਸ਼ਾਮਿਲ - ਸ਼ਿਵਾਲਿਕ ਅਗਲੀ ਖ਼ਬਰ ਨਕਲੀ ਮਾਰਕਾ ਲਗਾ ਕੇ ਸਿਲਾਈ ਮਸ਼ੀਨਾਂ ਵੇਚਣ ਦੇ ਮਾਮਲੇ ’ਚ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।