10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪੰਥਕ ਏਕਤਾ ਨੂੰ ਹੋਰ ਮਜ਼ਬੂਤ ਕਰਨ , ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਸਮਾਜ ਭਲਾਈ ਲਈ ਸਾਂਝੇ ਉਪਰਾਲਿਆਂ ਦੀ ਲੋੜ - ਬਾਬਾ ਮੇਜਰ ਸਿੰਘ ਸੋਢੀ

ਇਆਲੀ/ਥਰੀਕੇ, 9 ਅਗਸਤ (ਮਨਜੀਤ ਸਿੰਘ ਦੁੱਗਰੀ)-ਅੱਜ ਫ਼ਿਰੋਜ਼ਪੁਰ ਮਾਰਗ ਸਥਿਤ ਇਆਲੀ ਚੌਕ ਵਿਖੇ ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ (ਬਾ) ਦੇ ਮੁੱਖ ਦਫ਼ਤਰ ‘ਚ ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਦਾ ਪਹੁੰਚਣ ‘ਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਦੀ ਅਗਵਾਈ ਹੇਠ ਇਕੱਤਰ ਹੋਏ ਆਗੂਆਂ ਅਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਨਮਾਨ ਵਜੋਂ ਉਨ੍ਹਾਂ ਨੂੰ ਸ੍ਰੀ ਸਾਹਿਬ (ਕਿਰਪਾਨ) ਭੇਟ ਕੀਤੀ। ਇਸ ਮੌਕੇ ਹਾਜ਼ਰੀਨਾਂ ਵਲੋਂ ਭਵਿੱਖ ਵਿਚ ਪੰਥਕ, ਸਮਾਜਿਕ ਅਤੇ ਲੋਕ ਹਿਤਾਂ ਲਈ ਆਪਸੀ ਸਹਿਯੋਗ ਅਤੇ ਸਾਂਝੇ ਉਪਰਾਲਿਆਂ ਨੂੰ ਹੋਰ ਮਜ਼ਬੂਤ ਕਰਨ ਦਾ ਵਿਸ਼ਵਾਸ ਪ੍ਰਗਟਾਇਆ ਗਿਆ ਅਤੇ ਪੰਥ ਦੀ ਚੜ੍ਹਦੀ ਕਲਾ, ਸਿੱਖ ਕੌਮ ਨਾਲ ਸਬੰਧਿਤ ਸਮਕਾਲੀ ਮਸਲਿਆਂ, ਸਮਾਜਿਕ ਸਰੋਕਾਰਾਂ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 10-08-2026
ਇਆਲੀ/ਥਰੀਕੇ, 9 ਅਗਸਤ (ਮਨਜੀਤ ਸਿੰਘ ਦੁੱਗਰੀ)-ਅੱਜ ਫ਼ਿਰੋਜ਼ਪੁਰ ਮਾਰਗ ਸਥਿਤ ਇਆਲੀ ਚੌਕ ਵਿਖੇ ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ (ਬਾ) ਦੇ ਮੁੱਖ ਦਫ਼ਤਰ ‘ਚ ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਦਾ ਪਹੁੰਚਣ ‘ਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਦੀ ਅਗਵਾਈ ਹੇਠ ਇਕੱਤਰ ਹੋਏ ਆਗੂਆਂ ਅਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਨਮਾਨ ਵਜੋਂ ਉਨ੍ਹਾਂ ਨੂੰ ਸ੍ਰੀ ਸਾਹਿਬ (ਕਿਰਪਾਨ) ਭੇਟ ਕੀਤੀ। ਇਸ ਮੌਕੇ ਹਾਜ਼ਰੀਨਾਂ ਵਲੋਂ ਭਵਿੱਖ ਵਿਚ ਪੰਥਕ, ਸਮਾਜਿਕ ਅਤੇ ਲੋਕ ਹਿਤਾਂ ਲਈ ਆਪਸੀ ਸਹਿਯੋਗ ਅਤੇ ਸਾਂਝੇ ਉਪਰਾਲਿਆਂ ਨੂੰ ਹੋਰ ਮਜ਼ਬੂਤ ਕਰਨ ਦਾ ਵਿਸ਼ਵਾਸ ਪ੍ਰਗਟਾਇਆ ਗਿਆ ਅਤੇ ਪੰਥ ਦੀ ਚੜ੍ਹਦੀ ਕਲਾ, ਸਿੱਖ ਕੌਮ ਨਾਲ ਸਬੰਧਿਤ ਸਮਕਾਲੀ ਮਸਲਿਆਂ, ਸਮਾਜਿਕ ਸਰੋਕਾਰਾਂ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਬਾ ਮੇਜਰ ਸਿੰਘ ਸੋਢੀ ਨੇ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਸਮਾਜ ਦੀ ਭਲਾਈ ਲਈ ਸਾਂਝੇ ਉਪਰਾਲਿਆਂ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਪ੍ਰੇਮ ਸਿੰਘ ਹਰਨਾਮਪੁਰਾ, ਸੀਨੀਅਰ ਮੀਤ ਪ੍ਰਧਾਨ (ਐਸ.ਸੀ. ਵਿੰਗ) ਜਥੇਦਾਰ ਪਰਮਜੀਤ ਸਿੰਘ ਨੱਤ, ਸਰਕਲ ਪ੍ਰਧਾਨ ਜਥੇਦਾਰ ਰਘਬੀਰ ਸਿੰਘ ਥਰੀਕੇ, ਸਰਕਲ ਪ੍ਰਧਾਨ ਜਥੇਦਾਰ ਜਸਵੰਤ ਸਿੰਘ, ਸਰਕਲ ਪ੍ਰਧਾਨ ਵਿਕਰਮ ਚੌਹਾਨ, ਜਸਬੀਰ ਸਿੰਘ ਥਰੀਕੇ, ਬਲਜੀਤ ਸਿੰਘ ਥਰੀਕੇ, ਜਸਵਿੰਦਰ ਸਿੰਘ (ਭੋਲਾ) ਥਰੀਕੇ, ਜੋਰਾ ਸਿੰਘ ਥਰੀਕੇ, ਸਵਰਨ ਸਿੰਘ ਥਰੀਕੇ, ਹਰਪ੍ਰੀਤ ਸਿੰਘ ਹੈਪੀ, ਸੁਖਰਾਜ ਥਰੀਕੇ, ਸਵਰਨਜੀਤ ਸਿੰਘ ਥਰੀਕੇ, ਸੁਖਦੇਵ ਸਿੰਘ ਝਾਂਡੇ, ਕੇਸਰ ਸਿੰਘ, ਮਨਿੰਦਰ ਕਾਕਾ, ਦਲੇਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਸੀਚੇਵਾਲ ਤੇ ਵਿਧਾਇਕ ਸਿੱਧੂ ਨੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਿਲਾਂ ਅਗਲੀ ਖ਼ਬਰ ਦੂਨ ਔਕਸਫੋਰਡ ਸਕੂਲ ਠੱਕਰਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।