11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮਹੀਨਾਵਾਰੀ ਗੁਰਮਤਿ ਸਮਾਗਮ ਅੱਜ

ਲੁਧਿਆਣਾ, 10 ਅਗਸਤ (ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸਿੱਖ ਧਰਮ ਅੰਦਰ ਮਹਾਨ ਸਤਿਕਾਰਿਤ ਬੀਬੀਆਂ ਦੀ ਜੀਵਨੀ ਬਾਰੇ ਮਹੀਨਾ ਵਾਰੀ ‘ਗੁਰਮੁਖਿ ਸਖੀ ਸਹੇਲੀਆ’ ਗੁਰਮਤਿ ਵਿਚਾਰਾਂ ਅਤੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਲੁਧਿਆਣੇ ਦੀਆਂ ਸਾਰੀਆਂ ਇਸਤਰੀ ਸਤਿਸੰਗ ਸਭਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ 11 ਅਗਸਤ ਦਿਨ ਮੰਗਲਵਾਰ ਨੂੰ ਦੁਪਹਿਰ 2:00 ਤੋਂ 5:00 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਸਮਾਗਮ ‘ਚ 2:00 ਤੋਂ 4:30 ਵਜੇ ਤੱਕ ਇਸਤਰੀ ਸਤਿਸੰਗ ਸਭਾਵਾਂ ਵਲੋਂ ਕੀਰਤਨ ਦੀ ਸੇਵਾ ਨਿਭਾਈ ਜਾਵੇਗੀ ਅਤੇ ਪੰਥ ਪ੍ਰਸਿੱਧ ਕਥਾ ਵਾਚਕ ਸਾਬਕਾ ਸਿੰਘ ਸਾਹਿਬ ਗਿਆਨੀ ਮਾਨ ਸਿੰਘ 3:45 ਤੋਂ 4:45 ਵਜੇ ਤੱਕ ਬੀਬੀ ਵੀਰੋ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ।

ਅਜੀਤ ਡੈਸਕ 11-08-2026
ਲੁਧਿਆਣਾ, 10 ਅਗਸਤ (ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸਿੱਖ ਧਰਮ ਅੰਦਰ ਮਹਾਨ ਸਤਿਕਾਰਿਤ ਬੀਬੀਆਂ ਦੀ ਜੀਵਨੀ ਬਾਰੇ ਮਹੀਨਾ ਵਾਰੀ ‘ਗੁਰਮੁਖਿ ਸਖੀ ਸਹੇਲੀਆ’ ਗੁਰਮਤਿ ਵਿਚਾਰਾਂ ਅਤੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਲੁਧਿਆਣੇ ਦੀਆਂ ਸਾਰੀਆਂ ਇਸਤਰੀ ਸਤਿਸੰਗ ਸਭਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ 11 ਅਗਸਤ ਦਿਨ ਮੰਗਲਵਾਰ ਨੂੰ ਦੁਪਹਿਰ 2:00 ਤੋਂ 5:00 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਸਮਾਗਮ ‘ਚ 2:00 ਤੋਂ 4:30 ਵਜੇ ਤੱਕ ਇਸਤਰੀ ਸਤਿਸੰਗ ਸਭਾਵਾਂ ਵਲੋਂ ਕੀਰਤਨ ਦੀ ਸੇਵਾ ਨਿਭਾਈ ਜਾਵੇਗੀ ਅਤੇ ਪੰਥ ਪ੍ਰਸਿੱਧ ਕਥਾ ਵਾਚਕ ਸਾਬਕਾ ਸਿੰਘ ਸਾਹਿਬ ਗਿਆਨੀ ਮਾਨ ਸਿੰਘ 3:45 ਤੋਂ 4:45 ਵਜੇ ਤੱਕ ਬੀਬੀ ਵੀਰੋ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਅਤੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਸਮਾਗਮਾ ਵਿਚ ਹਾਜ਼ਰੀ ਭਰਕੇ ਆਪਣਾ ਜੀਵਨ ਸਫਲਾ ਕਰਨ।
ਪਿਛਲੀ ਖ਼ਬਰ ਭਾਜਪਾ ਦੇ ਆਗੂਆਂ ਨੇ ਰਜਨੀਸ਼ ਧੀਮਾਨ ਤੇ ਸ਼੍ਰੀਨਿਵਾਸਨੂੰ ਦੇ ਫੂਕੇ ਪੁਤਲੇ ਅਗਲੀ ਖ਼ਬਰ ਸ. ਆਤਮਾ ਸਿੰਘ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।