11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਟਿੱਬਾ ਰੋਡ ਗੋਲੀਕਾਂਡ ’ਤੇ ਬਿੱਟੂ ਨੇ ਸੂਬਾ ਸਰਕਾਰ ਨੂੰ ਘੇਰਿਆ

ਲੁਧਿਆਣਾ, 10 ਅਗਸਤ (ਭੁਪਿੰਦਰ ਸਿੰਘ ਬੈਂਸ)-ਟਿੱਬਾ ਰੋਡ ਇਲਾਕੇ ਵਿਚ ਬੀਤੀ ਰਾਤ ਵਾਪਰੇ ਗੋਲੀਕਾਂਡ ’ਚ ਨੌਜਵਾਨ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਮ੍ਰਿਤਕ ਨੌਜਵਾਨ ਦੇ ਘਰ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਅਜੀਤ ਡੈਸਕ 11-08-2026
ਲੁਧਿਆਣਾ, 10 ਅਗਸਤ (ਭੁਪਿੰਦਰ ਸਿੰਘ ਬੈਂਸ)-ਟਿੱਬਾ ਰੋਡ ਇਲਾਕੇ ਵਿਚ ਬੀਤੀ ਰਾਤ ਵਾਪਰੇ ਗੋਲੀਕਾਂਡ ’ਚ ਨੌਜਵਾਨ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਮ੍ਰਿਤਕ ਨੌਜਵਾਨ ਦੇ ਘਰ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪਰਿਵਾਰ ਨਾਲ ਮੁਲਾਕਾਤ ਦੌਰਾਨ ਬਿੱਟੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਬਿੱਟੂ ਨੇ ਮੰਗ ਕੀਤੀ ਕਿ ਨੌਜਵਾਨ ਦੇ ਕਤਲ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜਾ ਦਿਵਾਈ ਜਾਵੇ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਰਕਾਰ ਅਤੇ ਪੁਲਿਸ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਤਾਂ ਵੱਡੇ ਪੱਧਰ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਬਿੱਟੂ ਨੇ ਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਦੋ ਯੂਨੀਵਰਸਿਟੀ ਪੁਜ਼ੀਸ਼ਨਾਂ ਕੀਤੀਆਂ ਹਾਸਲ ਅਗਲੀ ਖ਼ਬਰ ਜੇ.ਸੀ.ਆਈ. ਐਲੂਮਨੀ ਕਲੱਬ ਲੁਧਿਆਣਾ ਰੀਜਨ ਜ਼ੋਨ ਇਕ ਵਲੋਂ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।