ਗੁਰੂ ਨਾਨਕ ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਦਾ ਬੀ. ਕਾਮ ਚੌਥੇ ਸਮੈਸਟਰ ‘ਚ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ, 11 ਅਗਸਤ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ, ਗੁੱਜਰਖਾਨ ਕੈਂਪਸ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਮਈ 2026 ਵਿਚ ਕਰਵਾਈ ਗਈ ਬੀ. ਕਾਮ ਚੌਥੇ ਸਮੈਸਟਰ ਦੀ ਪ੍ਰੀਖਿਆ ਵਿਚ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਨਾਲ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।
ਲੁਧਿਆਣਾ, 11 ਅਗਸਤ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ, ਗੁੱਜਰਖਾਨ ਕੈਂਪਸ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਮਈ 2026 ਵਿਚ ਕਰਵਾਈ ਗਈ ਬੀ. ਕਾਮ ਚੌਥੇ ਸਮੈਸਟਰ ਦੀ ਪ੍ਰੀਖਿਆ ਵਿਚ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਨਾਲ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਨਿਜ਼ਾ ਬੱਤਰਾ ਨੇ 9.00 ਸੀ.ਜੀ.ਪੀ.ਏ. ਦੇ ਪ੍ਰਭਾਵਸ਼ਾਲੀ ਸਕੋਰ ਨਾਲ ਪੰਜਾਬ ਯੂਨੀਵਰਸਿਟੀ ਵਿਚ ਤੀਜਾ ਅਤੇ ਕਾਲਜ ਵਿਚ ਪਹਿਲਾ ਸਥਾਨ ਹਾਸਲ ਕੀਤਾ। ਪ੍ਰਭਕੀਰਤ ਕੌਰ ਨੇ 8.50 ਸੀ.ਜੀ.ਪੀ.ਏ. ਨਾਲ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਦਮਨਪ੍ਰੀਤ ਕੌਰ ਕੈਥ, ਪ੍ਰਭਜੋਤ ਕੌਰ ਅਤੇ ਰਾਬਜੋਤ ਕੌਰ ਨੇ 8.33 ਸੀ.ਜੀ.ਪੀ.ਏ. ਨਾਲ ਸਾਂਝੇ ਤੌਰ ‘ਤੇ ਕਾਲਜ ਵਿਚ ਤੀਜਾ ਸਥਾਨ ਹਾਸਲ ਕੀਤਾ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕਾਲਜ ਦੀਆਂ 26 ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੇ ‘ਟਾਪ 20’ (ਮੋਹਰੀ 20) ਸਥਾਨਾਂ ਵਿਚ ਆਪਣੀ ਜਗ੍ਹਾ ਬਣਾਈ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਫੈਕਲਟੀ ਮੈਂਬਰਾਂ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ। ਇਹ ਸ਼ਾਨਦਾਰ ਨਤੀਜੇ ਵਿਦਿਆਰਥਣਾਂ ਦੀ ਸਖ਼ਤ ਮਿਹਨਤ ਅਤੇ ਲਗਨ ਦੇ ਨਾਲ-ਨਾਲ ਅਕਾਦਮਿਕ ਉਤਮਤਾ ਪ੍ਰਤੀ ਕਾਲਜ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।