ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਜਪ ਤਪ ਚੁਪਹਿਰਾ ਸਮਾਗਮ
ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਜਸ ਦਾ ਆਨੰਦ ਮਾਣਿਆ। ਜਾਣਕਾਰੀ ਦਿੰਦਿਆਂ ਮੁੱਖ ਸੇਵੇਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਇਹ ਸਮਾਗਮ ‘ਗੁਰੂ ਲਾਧੋ ਰੇ ਦਿਵਸ’ ਨੂੰ ਸਮਰਪਿਤ ਕੀਤਾ ਗਿਆ, ਜਿਸ ਵਿਚ ਬੁੱਢਾ ਦਲ ਦੇ ਮੁੱਖ ਕਥਾ ਵਾਚਕ ਭਾਈ ਸੁਖਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ, ਵਲੋਂ ‘ਗੁਰੂ ਲਾਧੋ ਰੇ ਦਿਵਸ’ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਚੁਪਹਿਰਾ ਸਮਾਗਮ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।
ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਜਸ ਦਾ ਆਨੰਦ ਮਾਣਿਆ। ਜਾਣਕਾਰੀ ਦਿੰਦਿਆਂ ਮੁੱਖ ਸੇਵੇਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਇਹ ਸਮਾਗਮ ‘ਗੁਰੂ ਲਾਧੋ ਰੇ ਦਿਵਸ’ ਨੂੰ ਸਮਰਪਿਤ ਕੀਤਾ ਗਿਆ, ਜਿਸ ਵਿਚ ਬੁੱਢਾ ਦਲ ਦੇ ਮੁੱਖ ਕਥਾ ਵਾਚਕ ਭਾਈ ਸੁਖਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ, ਵਲੋਂ ‘ਗੁਰੂ ਲਾਧੋ ਰੇ ਦਿਵਸ’ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਚੁਪਹਿਰਾ ਸਮਾਗਮ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਪਰੰਤ ਬੀਬੀਆਂ ਦੇ ਜਥੇ ਵਲੋਂ ਸੰਗਤੀ ਰੂਪ ਵਿਚ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਕੀਤੇ ਗਏ। ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਕਮੇਟੀ ਵਲੋਂ ਭਾਈ ਸੁਖਜੀਤ ਸਿੰਘ ਅਤੇ ਉਨ੍ਹਾਂ ਦੇ ਜੱਥੇ ਨੂੰ ਸਿਰੋਪਾਓ ਨਾਲ ਸਨਮਨਿਤ ਕੀਤਾ ਗਿਆ। ਇਸ ਮੌਕੇ ਟਰੱਸਟੀ ਹਰਪ੍ਰੀਤ ਸਿੰਘ ਰਾਜਧਾਨੀ, ਨਵਪ੍ਰੀਤ ਸਿੰਘ ਬਿੰਦਰਾ, ਅਮਰਜੀਤ ਸਿੰਘ ਟਿੱਕਾ, ਜਸਵਿੰਦਰ ਸਿੰਘ ਸੇਠੀ, ਅਮਰਪਾਲ ਸਿੰਘ ਸਰਨਾ, ਹਰਵਿੰਦਰ ਸਿੰਘ ਚਾਵਲਾ ਆਦਿ ਹਾਜ਼ਰ ਸਨ।