ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਿਨਤ
ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰ ‘ਤੇ ਢਾਂਚੇ ਦਾ ਵਿਸਤਾਰ ਕੀਤਾ ਗਿਆ ਹੈ, ਜਿਸ ਤਹਿਤ ਟਕਸਾਲੀ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਨਾਲ ਨਿਵਾਜਿਆ ਗਿਆ ਹੈ। ਅੱਜ ਇਨ੍ਹਾਂ ਆਗੂਆਂ ਦਾ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਹੀਰਾ ਸਿੰਘ ਗਾਬੜੀਆ ਵਲੋਂ ਸਨਮਾਨ ਕੀਤਾ ਗਿਆ।
ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰ ‘ਤੇ ਢਾਂਚੇ ਦਾ ਵਿਸਤਾਰ ਕੀਤਾ ਗਿਆ ਹੈ, ਜਿਸ ਤਹਿਤ ਟਕਸਾਲੀ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਨਾਲ ਨਿਵਾਜਿਆ ਗਿਆ ਹੈ। ਅੱਜ ਇਨ੍ਹਾਂ ਆਗੂਆਂ ਦਾ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਹੀਰਾ ਸਿੰਘ ਗਾਬੜੀਆ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਾਬੜੀਆ ਨੇ ਕਿਹਾ ਕਿ ਪਾਰਟੀ ਪ੍ਰਤੀ ਵਫਾਦਾਰੀ ਅਤੇ ਇਮਾਨਦਾਰੀ ਨਿਭਾਉਣ ਵਾਲੇ ਇਨ੍ਹਾਂ ਟਕਸਾਲੀ ਆਗੂਆਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਨਵ ਨਿਯੁਕਤ ਅਹੁਦੇਦਾਰਾਂ ਵਿਚ ਗੁਰਦੁਆਰਾ ਫੇਰੂਮਾਨ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਲਾਇਲਪੁਰੀ, ਤਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ ਇਨ੍ਹਾਂ ਤਿੰਨਾਂ ਨੂੰ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜਦਕਿ ਪਵਿੱਤਰ ਸਿੰਘ ਹੈਪੀ ਸਕੱਤਰ, ਸੰਤੋਖ ਸਿੰਘ ਜਥੇਬੰਦਕ ਸਕੱਤਰ, ਲਖਬੀਰ ਸਿੰਘ ਸੰਧੂ ਜਥੇਬੰਦਕ ਸਕੱਤਰ, ਨਿਰਮਲ ਸਿੰਘ ਬਿੱਟੂ ਜਨਰਲ ਸਕੱਤਰ ਨਿਯੁਕਤ ਕੀਤੇ ਗਏ ਹਨ। ਇਹਨਾਂ ਸਾਰਿਆਂ ਨੂੰ ਜਥੇਦਾਰ ਗਾਬੜੀਆ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਅਹੁਦੇਦਾਰਾਂ ਨੇ ਜਥੇਦਾਰ ਗਾਬੜੀਆ ਨੂੰ ਭਰੋਸਾ ਦਿਵਾਇਆ ਕਿ ਉਹ ਪਹਿਲੇ ਵਾਂਗ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਸੇਵਾਵਾਂ ਨਿਭਾਉਂਦੇ ਰਹਿਣਗੇ।