13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਾਵਣ ਮਹੀਨੇ ਦੀ ਮੱਸਿਆ ਦਾ ਦਿਹਾੜਾ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਸ਼ਰਧਾ ਨਾਲ ਮਨਾਇਆ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ, ਢੋਲੇਵਾਲ ਚੌਂਕ ਵਿਖੇ ਸਾਵਣ ਮਹੀਨੇ ਦੀ ਮੱਸਿਆ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਸਮਾਗਮ ਚੱਲਦੇ ਰਹੇ।

ਬੱਚੇ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਸਕੂਲ ਦੇ ਬਾਹਰ ਦਿੱਤਾ ਧਰਨਾ- ਪ੍ਰਬੰਧਕਾਂ ਖਿਲਾਫ਼ ਕੀਤੀ ਨਾਅਰੇਬਾਜ਼ੀ ਸਮਾਗਮ ਦੌਰਾਨ ਪਵਿੱਤਰ ਸਿੰਘ ਰੁੜਕਾਕਲਾਂ ਦੇ ਢਾਡੀ ਜਥੇ ਨੂੰ ਸਿਰਪਾਓ ਭੇਟ ਕਰਦੇ ਹੋਏ ਪ੍ਰਧਾਨ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਜਤਿੰਦਰਪਾਲ ਸਿੰਘ ਸਲੂਜਾ ਅਤੇ ਹੋਰ। ਤਸਵੀਰ-ਸੇਵਕ ਸਿੰਘ 13-08-2026
ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ, ਢੋਲੇਵਾਲ ਚੌਂਕ ਵਿਖੇ ਸਾਵਣ ਮਹੀਨੇ ਦੀ ਮੱਸਿਆ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਸਮਾਗਮ ਚੱਲਦੇ ਰਹੇ। ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਪ੍ਰਮਵੀਰ ਸਿੰਘ ਲੁਧਿਆਣਾ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਵਿਸ਼ੇਸ਼ ਤੌਰ ’ਤੇ ਪਵਿੱਤਰ ਸਿੰਘ ਰੁੜਕਾ ਕਲਾਂ ਵਾਲਿਆਂ ਦੇ ਢਾਡੀ ਜਥੇ ਵਲੋਂ ਸਿੱਖ ਇਤਿਹਾਸ ਨਾਲ ਸਬੰਧਤ ਵਾਰਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਸ਼ਹੀਦਾਂ ਦੇ ਇਤਿਹਾਸ ਅਤੇ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿਚ ਰਾਗੀ ਅਤੇ ਢਾਡੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਐਡਵੋਕੇਟ ਲਾਇਲਪੁਰੀ ਨੇ ਕਿਹਾ ਕਿ ਗੁਰੂ ਸਾਹਿਬਾਨ ਅਤੇ ਸਿੱਖ ਸ਼ਹੀਦਾਂ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਾਨੂੰ ਆਪਣੇ ਬੱਚਿਆਂ ਨੂੰ ਵੀ ਸਿੱਖ ਇਤਿਹਾਸ, ਗੁਰਬਾਣੀ ਅਤੇ ਸਿੱਖੀ ਦੇ ਸਿਧਾਂਤਾਂ ਨਾਲ ਜੋੜਨਾ ਚਾਹੀਦਾ ਹੈ। ਸਮਾਗਮ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ, ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਪਾਲ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਸੁਰਜੀਤ ਸਿੰਘ ਮਠਾੜੂ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਦਵਿੰਦਰ ਕੌਰ ਸੋਹਲ ਅਤੇ ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।
ਪਿਛਲੀ ਖ਼ਬਰ ਘਰ ’ਚ ਲੱਗੇ ਬਿਜਲੀ ਦੇ ਮੀਟਰ ਨੂੰ ਬਦਲਣ ਦਾ ਵਿਰੋਧ ਕਰਨ ’ਤੇ ਮੁਲਾਜ਼ਮਾਂ ਨੇ ਬਜ਼ੁਰਗ ਨਾਲ ਕੀਤੀ ਬਦਸਲੂਕੀ ਅਗਲੀ ਖ਼ਬਰ ਲੁਧਿਆਣਾ ਪੂਰਬੀ ਦੇ ਹਾਲਾਤ ਬਦ ਤੋਂ ਬਦਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।