ਸਪਰਿੰਗ ਡੇਲ ਪਬਲਿਕ ਸਕੂਲ ’ਚ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ
ਲੁਧਿਆਣਾ, 13 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਸਿਹਤ ਅਤੇ ਸਫਾਈ ਨੂੰ ਧਿਆਨ ਵਿਚ ਰੱਖਦਿਆਂ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੰਦਾਂ ਦੀ ਜਾਂਚ ਕੈਂਪ ਲਗਾਇਆ ਗਿਆ। ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਤੋਂ ਪੁੱਜੀ ਮਾਹਿਰ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਸਫਾਈ, ਦਿਨ ਵਿਚ ਦੋ ਵਾਰ ਬੁਰਸ਼ ਕਰਨ, ਸਿਹਤਮੰਦ ਖੁਰਾਕ ਲੈਣ ਅਤੇ ਦੰਦਾਂ ਦੀਆਂ ਸਮੱਸਿਆਵਾਂ ਤੇ ਬਚਾਅ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ।
ਲੁਧਿਆਣਾ, 13 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਸਿਹਤ ਅਤੇ ਸਫਾਈ ਨੂੰ ਧਿਆਨ ਵਿਚ ਰੱਖਦਿਆਂ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੰਦਾਂ ਦੀ ਜਾਂਚ ਕੈਂਪ ਲਗਾਇਆ ਗਿਆ। ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਤੋਂ ਪੁੱਜੀ ਮਾਹਿਰ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਸਫਾਈ, ਦਿਨ ਵਿਚ ਦੋ ਵਾਰ ਬੁਰਸ਼ ਕਰਨ, ਸਿਹਤਮੰਦ ਖੁਰਾਕ ਲੈਣ ਅਤੇ ਦੰਦਾਂ ਦੀਆਂ ਸਮੱਸਿਆਵਾਂ ਤੇ ਬਚਾਅ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਨਿਯਮਿਤ ਦੰਦਾਂ ਦੀ ਜਾਂਚ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰਕ ਵਾਲੀਆ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਸੰਭਾਲ ਸਕੂਲ ਦੀਆਂ ਪ੍ਰਮੁੱਖ ਜ਼ਿੰਮੇਵਾਰੀਆਂ ਵਿਚੋਂ ਇਕ ਹੈ। ਅਜਿਹੇ ਸਿਹਤ ਜਾਗਰੂਕਤਾ ਕੈਂਪ ਬੱਚਿਆਂ ਸਿਹਤਮੰਤ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਡਾਇਰੈਕਟਰ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ, ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ।