ਸ਼ਿਵਾਲਿਕ ਦੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਇੰਚਾਰਜ ਵਜੋਂ ਨਿਯੁਕਤੀ ’ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ
ਆਲਮਗੀਰ, 13 ਅਗਸਤ (ਜਰਨੈਲ ਸਿੰਘ ਪੱਟੀ)- ਅਕਾਲੀ ਦਲ ‘ਵਾਰਸ ਪੰਜਾਬ ਦੇ’ ਵਲੋਂ ਸਾਬਕਾ ਚੀਫ਼ ਪਾਰਲੀਮੈਂਟ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਨੂੰ ਵਿਧਾਨ ਸਭਾ ਹਲਕਾ ਗਿੱਲ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਤਲਵਿੰਦਰ ਸਿੰਘ ਗਰੇਵਾਲ ਆਲਮਗੀਰ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਮਾਨਦਾਰ, ਬੇਦਾਗ਼ ਅਤੇ ਸਾਫ਼ ਸੁਥਰੇ ਅਕਸ ਵਾਲੇ ਆਗੂ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਹਲਕਾ ਗਿੱਲ ਤੋਂ ਪਾਰਟੀ ਨੇ ਇੰਚਾਰਜ ਨਿਯੁਕਤ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਤਲਵਿੰਦਰ ਆਲਮਗੀਰ ਨੇ ਸ਼ਿਵਾਲਕ ਦੀ ਨਿਯੁਕਤੀ ’ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਿਵਾਲਕ ਨੇ ਆਪਣੇ ਵਿਧਾਇਕੀ ਕਾਰਜਕਾਲ ਦੌਰਾਨ ਹਲਕਾ ਗਿੱਲ ਦੀ ਨੁਹਾਰ ਬਦਲਣ ਲਈ ਕਰਵਾਏ ਵਿਕਾਸ ਕਾਰਜਾਂ ਦੀ ਬਦੌਲਤ ਹਲਕਾ ਵਾਸੀ ਸ਼ਿਵਾਲਿਕ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ।
ਦ
ਦਰਸ਼ਨ ਸਿੰਘ ਸ਼ਿਵਾਲਕ, ਤਲਵਿੰਦਰ ਸਿੰਘ ਗਰੇਵਾਲ
14-08-2026
ਆਲਮਗੀਰ, 13 ਅਗਸਤ (ਜਰਨੈਲ ਸਿੰਘ ਪੱਟੀ)- ਅਕਾਲੀ ਦਲ ‘ਵਾਰਸ ਪੰਜਾਬ ਦੇ’ ਵਲੋਂ ਸਾਬਕਾ ਚੀਫ਼ ਪਾਰਲੀਮੈਂਟ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਨੂੰ ਵਿਧਾਨ ਸਭਾ ਹਲਕਾ ਗਿੱਲ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਤਲਵਿੰਦਰ ਸਿੰਘ ਗਰੇਵਾਲ ਆਲਮਗੀਰ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਮਾਨਦਾਰ, ਬੇਦਾਗ਼ ਅਤੇ ਸਾਫ਼ ਸੁਥਰੇ ਅਕਸ ਵਾਲੇ ਆਗੂ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਹਲਕਾ ਗਿੱਲ ਤੋਂ ਪਾਰਟੀ ਨੇ ਇੰਚਾਰਜ ਨਿਯੁਕਤ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਤਲਵਿੰਦਰ ਆਲਮਗੀਰ ਨੇ ਸ਼ਿਵਾਲਕ ਦੀ ਨਿਯੁਕਤੀ ’ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਿਵਾਲਕ ਨੇ ਆਪਣੇ ਵਿਧਾਇਕੀ ਕਾਰਜਕਾਲ ਦੌਰਾਨ ਹਲਕਾ ਗਿੱਲ ਦੀ ਨੁਹਾਰ ਬਦਲਣ ਲਈ ਕਰਵਾਏ ਵਿਕਾਸ ਕਾਰਜਾਂ ਦੀ ਬਦੌਲਤ ਹਲਕਾ ਵਾਸੀ ਸ਼ਿਵਾਲਿਕ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਉਨ੍ਹਾਂ ਕਿਹਾ ਕਿ ਹਲਕਾ ਗਿੱਲ ਦੇ ਨੌਜਵਾਨਾਂ ਦੇ ਮਨਾ ਅੰਦਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪ੍ਰਤੀ ਵੱਡਾ ਲਗਾਅ ਅਤੇ ਝੁਕਾਅ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੀ ਬਦੌਲਤ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਗਿੱਲ ਤੋਂ ਦਰਸ਼ਨ ਸਿੰਘ ਸ਼ਿਵਾਲਕ ਦੀ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਹੋਵੇਗੀ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੂਬਾ ਪੰਜਾਬ ਅੰਦਰ ਸਰਕਾਰ ਦਾ ਗਠਨ ਕਰੇਗੀ।