14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਾਂਗਰਸ ਪਾਰਟੀ ਹੀ ਸੂਬਾ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਬਣਾ ਸਕਦੀ ਹੈ-ਪ੍ਰਧਾਨ ਹਰਜੋਤ ਗਰੇਵਾਲ

ਆਲਮਗੀਰ, 13 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਹਰਜੋਤ ਸਿੰਘ ਗਰੇਵਾਲ ਨੇ ਕਿਹਾ ਕਿ ਸੋਨੇ ਦੀ ਚਿੜੀ ਵਰਗੇ ਖੁਸ਼ਹਾਲ ਸੂਬੇ ਪੰਜਾਬ ਅੰਦਰ ਹਰ ਰੋਜ਼ ਕਤਲ, ਲੁੱਟ-ਖੋਹ ਅਤੇ ਡਾਕੇ ਵੱਜਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪ੍ਰਧਾਨ ਹਰਜੋਤ ਸਿੰਘ ਗਰੇਵਾਲ ਨੇ ਕਿਹਾ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਜਦੋਂ ਤੋਂ ਸੂਬਾ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਸੂਬੇ ਵਿਚਲੇ ਕਾਨੂੰਨ ਵਿਵਸਥਾ ਦੇ ਹਾਲਾਤ ਕੰਟਰੋਲ ਤੋਂ ਬਾਹਰ ਹੋ ਚੁੱਕੇ ਹਨ ਜਿਸ ਦੇ ਚਲਦੇ ਆਮ ਲੋਕਾਂ ਤੋਂ ਇਲਾਵਾ ਸੂਬੇ ਵਿਚਲੀ ਪੁਲਿਸ ਵੀ ਸੁਰੱਖਿਅਤ ਨਹੀਂ ਰਹੀ ਹੈ।

ਅਜੀਤ ਡੈਸਕ 14-08-2026
ਆਲਮਗੀਰ, 13 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਹਰਜੋਤ ਸਿੰਘ ਗਰੇਵਾਲ ਨੇ ਕਿਹਾ ਕਿ ਸੋਨੇ ਦੀ ਚਿੜੀ ਵਰਗੇ ਖੁਸ਼ਹਾਲ ਸੂਬੇ ਪੰਜਾਬ ਅੰਦਰ ਹਰ ਰੋਜ਼ ਕਤਲ, ਲੁੱਟ-ਖੋਹ ਅਤੇ ਡਾਕੇ ਵੱਜਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪ੍ਰਧਾਨ ਹਰਜੋਤ ਸਿੰਘ ਗਰੇਵਾਲ ਨੇ ਕਿਹਾ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਜਦੋਂ ਤੋਂ ਸੂਬਾ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਸੂਬੇ ਵਿਚਲੇ ਕਾਨੂੰਨ ਵਿਵਸਥਾ ਦੇ ਹਾਲਾਤ ਕੰਟਰੋਲ ਤੋਂ ਬਾਹਰ ਹੋ ਚੁੱਕੇ ਹਨ ਜਿਸ ਦੇ ਚਲਦੇ ਆਮ ਲੋਕਾਂ ਤੋਂ ਇਲਾਵਾ ਸੂਬੇ ਵਿਚਲੀ ਪੁਲਿਸ ਵੀ ਸੁਰੱਖਿਅਤ ਨਹੀਂ ਰਹੀ ਹੈ। ਉਨ੍ਹਾਂ ਕਿਹਾ ਕਿ ਸੂਝਵਾਨ ਸੂਬਾ ਵਾਸੀ ਭਲੀਭਾਂਤ ਜਾਣ ਚੁੱਕੇ ਹਨ ਕਿ ਸੂਬਾ ਪੰਜਾਬ ਦੇ ਹੱਕ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਹੀ ਸੁਰੱਖਿਅਤ ਹਨ ਅਤੇ ਸੂਬਾ ਪੰਜਾਬ ਨੂੰ ਮੁੜ ਤੋਂ ਸੋਨੇ ਦੀ ਚਿੜੀ ਬਣਾਉਣ ਵਿਚ ਕਾਂਗਰਸ ਪਾਰਟੀ ਆਪਣੀ ਪੂਰੀ ਸਮਰੱਥਾ ਲਗਾ ਦੇਵੇਗੀ। ਪ੍ਰਧਾਨ ਹਰਜੋਤ ਗਰੇਵਾਲ ਨੇ ਕਿਹਾ ਕਿ ਆਪ ਸਰਕਾਰ ਦੀਆਂ ਐਸੀਆਂ ਲੋਕ ਮਾਰੂ ਨੀਤੀਆਂ ਤੋਂ ਸਤਾਏ ਸੂਝਵਾਨ ਸੂਬਾ ਵਾਸੀ ਆਗਾਮੀ ਵਿਧਾਨ ਸਭਾ ਚੋਣਾਂ ਬੇਸਬਰੀ ਨਾਲ ਉਡੀਕ ਰਹੇ ਹਨ। ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਦਾ ਗਠਨ ਕਰਕੇ ਸੂਬੇ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ਤੇ ਤੇਜ਼ੀ ਨਾਲ ਅੱਗੇ ਵਧਾਏਗੀ।
ਪਿਛਲੀ ਖ਼ਬਰ ਤੇਜ਼ ਰਫ਼ਤਾਰ ਆਟੋ ਰਿਕਸ਼ਾ ਚਾਲਕ ਨੇ ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਲਿਆ ਲਪੇਟ ’ਚ, ਮੌਤ ਅਗਲੀ ਖ਼ਬਰ ਸ਼ਿਵਾਲਿਕ ਦੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਇੰਚਾਰਜ ਵਜੋਂ ਨਿਯੁਕਤੀ ’ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।