15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕੇਂਦਰੀ ਜੇਲ੍ਹ ਵਿਚੋਂ ਨਸ਼ੀਲੇ ਪਦਾਰਥ ਅਤੇ ਮੋਬਾਈਲ ਬਰਾਮਦ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚੋਂ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਅਤੇ ਮੋਬਾਈਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਇਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਿਹਾਰ ਸਿੰਘ ਦੀ ਸ਼ਿਕਾਇਤ ’ਤੇ ਹਰਪ੍ਰੀਤ ਸਿੰਘ ਉਰਫ ਹੈਪੀ, ਅੰਮ੍ਰਿਤ ਪਾਲ ਸਿੰਘ ਉਰਫ ਅੰਮ੍ਰਿਤ ਅਤੇ ਗੁਰਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਸਾਰੇ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 15-08-2026
ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚੋਂ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਅਤੇ ਮੋਬਾਈਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਇਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਿਹਾਰ ਸਿੰਘ ਦੀ ਸ਼ਿਕਾਇਤ ’ਤੇ ਹਰਪ੍ਰੀਤ ਸਿੰਘ ਉਰਫ ਹੈਪੀ, ਅੰਮ੍ਰਿਤ ਪਾਲ ਸਿੰਘ ਉਰਫ ਅੰਮ੍ਰਿਤ ਅਤੇ ਗੁਰਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਸਾਰੇ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜੇਲ੍ਹ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਚਾਰ ਮੋਬਾਈਲ ਅਤੇ 48 ਜਰਦੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ। ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਨਸ਼ੀਲੇ ਪਦਾਰਥ ਕਿਸ ਤਰੀਕੇ ਨਾਲ ਪਹੁੰਚਾਏ ਗਏ ਹਨ। ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਫ਼ੈਕਟਰੀ ਵਿਚ ਕੰਮ ਕਰ ਰਹੀ ਮਹਿਲਾ ਵਰਕਰ ਦੀ ਸ਼ੱਕੀ ਹਾਲਾਤਾਂ ’ਚ ਮੌਤ ਅਗਲੀ ਖ਼ਬਰ ਰਾਜਪਾਲ ਹਰਿਆਣਾ ਦੀ ਜਗਾਧਰੀ ਫੇਰੀ ਨੂੰ ਲੈ ਕੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵਿਸ਼ੇਸ਼ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।