15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਵਿਦਿਆਰਥੀਆਂ ਨੂੰ ਰੈਗਿੰਗ ਵਿਰੋਧੀ ਅਤੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਸਮਾਰੋਹ ਕਰਵਾਇਆ

ਲੁਧਿਆਣਾ, 14 ਅਗਸਤ (ਜਸਵਿੰਦਰ ਸਿੰਘ)-ਪੀ. ਏ.

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਪ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ। ਅਜੀਤ ਤਸਵੀਰ 15-08-2026
ਲੁਧਿਆਣਾ, 14 ਅਗਸਤ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਵਿਚ ਬੀਤੇ ਦਿਨੀਂ ਵਿਦਿਆਰਥੀਆਂ ਨੂੰ ਰੈਗਿੰਗ ਵਿਰੋਧੀ ਅਤੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਯੂ.ਜੀ.ਸੀ. ਦੀਆਂ ਹਦਾਇਤਾਂ ਮੁਤਾਬਿਕ ਰੈਗਿੰਗ ਵਿਰੋਧੀ ਜਾਗਰੂਕਤਾ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਹੋਇਆ। ਪਸਾਰ ਸਿੱਖਿਆ ਵਿਭਾਗ ਦੇ ਪ੍ਰੋਫੈਸਰ ਡਾ. ਮਨਮੀਤ ਕੌਰ ਨੇ ਇਹ ਭਾਸ਼ਣ ਦਿੱਤਾ। ਇਸ ਦੌਰਾਨ ਡਾ. ਮਨਮੀਤ ਕੌਰ ਨੇ ਵਿਦਿਆਰਥੀਆਂ ਨੂੰ ਰੈਗਿੰਗ ਦੇ ਰੂਪ ਅਤੇ ਇਸ ਦੇ ਮਾਨਸਿਕ, ਸਰੀਰਕ, ਸਿਹਤ ’ਤੇ ਪੈਣ ਵਾਲੇ ਪ੍ਰਭਾਵ ਆਦਿ ਪੱਖਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੀਨੀਅਰ ਅਤੇ ਜੂਨੀਅਰ ਵਿਦਿਆਰਥੀਆਂ ਵਿਚਕਾਰ ਸੁਹਿਰਦ ਰਿਸ਼ਤੇ ਦੇ ਰਾਹ ਵਿਚ ਰੈਗਿੰਗ ਅਣਮਨੁੱਖੀ ਵਰਤਾਰਾ ਹੈ। ਇਸ ਦੇ ਨਾਲ ਹੀ ਮਾਹਿਰ ਵਿਦਵਾਨ ਨੇ ਪੀ.ਏ.ਯੂ. ਕੈਂਪਸ ਨੂੰ ਰੈਗਿੰਗ ਤੋਂ ਮੁਕਤ ਰੱਖਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸੇ ਸਮਾਗਮ ਦੇ ਦੂਜੇ ਹਿੱਸੇ ਵਿਚ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਲੁਧਿਆਣਾ ਤੋਂ ਭੁਵਮ ਗੁਪਤਾ ਨੇ ਅਜੋਕੇ ਸਮੇਂ ਵਿਚ ਕਾਨੂੰਨੀ ਜਾਗਰੂਕਤਾ ਅਤੇ ਭਵਿੱਖ ਨੂੰ ਇਨਸਾਫਪੂਰਨ ਬਣਾਉਣ ਲਈ ਸੁਚੱਜਾ ਢੰਗ ਵਿਸ਼ੇ ’ਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਖੇਤੀਬਾੜੀ ਕਾਲਜ ਦੇ ਕਾਰਜਕਾਰੀ ਡੀਨ ਡਾ. ਪਵਨੀਤ ਕੌਰ ਕਿੰਗਰਾ ਦੀ ਨਿਗਰਾਨੀ ਹੇਠ ਹੋਣ ਵਾਲੇ ਇਹ ਸਮਾਗਮ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਮਾਹੌਲ ਮੁਤਾਬਿਕ ਢਾਲਣ ਲਈ ਕੀਤੇ ਜਾ ਰਹੇ ਹਨ। ਦੋਵਾਂ ਮਾਹਿਰ ਵਿਦਵਾਨਾਂ ਦਾ ਧੰਨਵਾਦ ਡਾ. ਸੰਦੀਪ ਸਿੰਘ ਸੰਧੂ ਨੇ ਕੀਤਾ।
ਪਿਛਲੀ ਖ਼ਬਰ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਨੇ ਚੱਕਰਾਂ ਦੀ ਸ਼ਕਤੀ ਨੂੰ ਖੋਲ੍ਹਣਾ ਵਿਸ਼ੇ ’ਤੇ ਮਾਨਸਿਕ ਸਿਹਤ ਸੈੱਲ ਗਤੀਵਿਧੀ ਕਰਵਾਈ ਅਗਲੀ ਖ਼ਬਰ ਸ੍ਰੀ ਸੁਨੈਤ ਵਲੀ ਸ਼ਾਹ ਬਾਬਾ ਜੀ ਦਾ ਸਾਲਾਨਾ ਮੇਲਾ ਤੇ ਭੰਡਾਰਾ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।