ਢੰਡਾਰੀ ਕਲਾਂ/ਲੁਧਿਆਣਾ, (ਜਸਵੀਰ ਸਿੰਘ ਬੰਗਾ)-ਬੀ.ਜੀ.ਐਸ. ਸਕੂਲ ਢੰਡਾਰੀ ਕਲਾਂ ਵਿਖੇ ਆਜ਼ਾਦੀ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਅਤੇ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਪਹੁੰਚੇ, ਜਿਨ੍ਹਾਂ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਪ੍ਰਿੰਸੀਪਲ ਅਨੀਤਾ ਦੇਵੀ ਨੇ ਸਮਾਗਮ ‘ਚ ਪਹੁੰਚੀਆਂ ਸਖਸ਼ੀਅਤਾਂ ਨੂੰ ‘ਜੀ ਆਇਆਂ’ ਕਿਹਾ। ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਪ੍ਰਿੰਸੀਪਲ ਅਨੀਤਾ ਦੇਵੀ ਤੇ ਪ੍ਰਬੰਧਕਾਂ ਨੇ ਮੁੱਖ ਮਹਿਮਾਨ ਵਜੋਂ ਪਹੁੰਚੇ ਚੀਮਾ ਤੇ ਕੌਂਸਲਰ ਵੀਰੂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਮੁਕੇਸ਼ ਕੁਮਾਰ, ਜਗਦੇਵ ਸਿੰਘ, ਗੌਤਮ ਸ਼ਰਮਾ, ਜੱਸੀ ਢੰਡਾਰੀ, ਵਿਵੇਕ, ਹੈਪੀ ਢੰਡਾਰੀ, ਰਵੀ ਵਰਮਾ, ਧਰਮਜੀਤ ਧੰਮਾ, ਜਸਬੀਰ ਸਿੰਘ, ਮਨਜੀਤ ਸਿੰਘ, ਗੁਰਮਿੰਦਰ ਸਿੰਘ ਗੈਰੀ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।