ਗੁਰੂ ਗੋਬਿੰਦ ਸਿੰਘ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ
ਜਸਪਾਲ ਸਿੰਘ ਗਿਆਸਪੁਰਾ ਨੇ ਪਾਖਰ ਕਾਲੋਨੀ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
ਡਾਬਾ/ਲੁਹਾਰਾ, 16 ਅਗਸਤ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦੱਖਣੀ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਵਲੋਂ ਆਪਣੇ ਸਾਥੀਆਂ ਸਮੇਤ ਆਜ਼ਾਦੀ ਦਿਵਸ ਮਨਾਉਂਦੇ ਹੋਏ ਪਾਖਰ ਕਾਲੋਨੀ ਵਾਰਡ ਨੰਬਰ 34 ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਮੌਕੇ ਜਸਪਾਲ ਸਿੰਘ ਗਿਆਸਪੁਰਾ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਅੱਜ ਉਨ੍ਹਾਂ ਦੇਸ਼ ਦੇ ਮਹਾਨ ਸ਼ਹੀਦਾਂ ਦੀ ਬਦੌਲਤ ਆਜ਼ਾਦੀ ਦਿਵਸ ਮਨਾ ਰਹੇ ਹਾਂ, ਜਿਨ੍ਹਾਂ ਨੇ ਦੇਸ ਦੀ ਖ਼ਾਤਰ ਸ਼ਹੀਦੀਆਂ ਪਾਈਆਂ।
ਡਾਬਾ/ਲੁਹਾਰਾ, 16 ਅਗਸਤ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦੱਖਣੀ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਵਲੋਂ ਆਪਣੇ ਸਾਥੀਆਂ ਸਮੇਤ ਆਜ਼ਾਦੀ ਦਿਵਸ ਮਨਾਉਂਦੇ ਹੋਏ ਪਾਖਰ ਕਾਲੋਨੀ ਵਾਰਡ ਨੰਬਰ 34 ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਮੌਕੇ ਜਸਪਾਲ ਸਿੰਘ ਗਿਆਸਪੁਰਾ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਅੱਜ ਉਨ੍ਹਾਂ ਦੇਸ਼ ਦੇ ਮਹਾਨ ਸ਼ਹੀਦਾਂ ਦੀ ਬਦੌਲਤ ਆਜ਼ਾਦੀ ਦਿਵਸ ਮਨਾ ਰਹੇ ਹਾਂ, ਜਿਨ੍ਹਾਂ ਨੇ ਦੇਸ ਦੀ ਖ਼ਾਤਰ ਸ਼ਹੀਦੀਆਂ ਪਾਈਆਂ। ਇਸ ਮੌਕੇ ਇੰਦਰਜੀਤ ਸਿੰਘ ਲੋਟੋ ਸਾਬਕਾ ਕੌਂਸਲਰ, ਸ਼ਮਸ਼ੇਰ ਸਿੰਘ, ਗਾਗਾ ਸ਼ਰਮਾ, ਵਿਕਰਮ, ਸਤਪਾਲ ਰਾਜਪੂਤ, ਬਲਜਿੰਦਰ ਸ਼ਰਮਾ, ਵਿਕਰਮ, ਪ੍ਰਮਾ, ਜੀਵਨ ਕੁਮਾਰ, ਇੰਦਰਾਜ ਕੁ, ਗੱਗੀ ਸ਼ਰਮਾ, ਮਮਰਾਜ, ਹਰਵਿੰਦਰ ਮਾਨ, ਜੋਨੀ ਖਾਲਸਾ, ਹਰਜੀਤ ਕੌਰ, ਪੰਮੀ, ਵੀਨਾ, ਗੁਰਪ੍ਰੀਤ ਕੌਰ, ਮਨਦੀਪ ਕੌਰ ਅਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ।