17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਵਪਾਰੀਆਂ ਖਿਲਾਫ਼ ਕੇਸ ਦਰਜ

ਲੁਧਿਆਣਾ,16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਵਪਾਰੀਆਂ ਖਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਪਹਿਲੇ ਮਾਮਲੇ ਵਿਚ ਇਹ ਕਾਰਵਾਈ ਅੰਕਿਤ ਜੈਨ ਵਾਸੀ ਨਿਊ ਮਾਧੋਪੁਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਅਲੋਕ ਕੁਮਾਰ, ਵਰੁਣ ਕੁਮਾਰ ਅਤੇ ਆਨੰਦ ਕੁਮਾਰ ਨਾਮੀ ਕਾਰੋਬਾਰੀ ਖਿਲਾਫ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਕੀਤਾ ਹੈ।

ਅਜੀਤ ਡੈਸਕ 17-08-2026
ਲੁਧਿਆਣਾ,16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਵਪਾਰੀਆਂ ਖਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਪਹਿਲੇ ਮਾਮਲੇ ਵਿਚ ਇਹ ਕਾਰਵਾਈ ਅੰਕਿਤ ਜੈਨ ਵਾਸੀ ਨਿਊ ਮਾਧੋਪੁਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਅਲੋਕ ਕੁਮਾਰ, ਵਰੁਣ ਕੁਮਾਰ ਅਤੇ ਆਨੰਦ ਕੁਮਾਰ ਨਾਮੀ ਕਾਰੋਬਾਰੀ ਖਿਲਾਫ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਕੀਤਾ ਹੈ। ਪੁਲਿਸ ਪਾਸ। ਲਿਖਵਾਈਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ 54 ਲੱਖ 34 ਹਜਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਪਿੰਡ ਬਹਾਦਰ ਕੇ ਦੇ ਰਹਿਣ ਵਾਲੇ ਉਮੇਸ਼ ਅਰੋੜਾ, ਮਾਲਕ ਅਰੂਸ਼ ਕਲੋਥਿੰਗ ਦੀ ਸ਼ਿਕਾਇਤ ‘ਤੇ ਕਾਰੋਬਾਰੀ ਕਰਨ, ਓਕਾਰ ਸਿੰਘ ਸੰਨੀ ਮਾਲਕ ਕੇ.ਐਸ. ਗਾਰਮੈਂਟ ਮਾਤਾ ਰਾਣੀ ਚੌਂਕ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ 9 ਲੱਖ 84 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਜਾਇਦਾਦ ਦੇ ਮਾਮਲੇ ’ ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪ੍ਰਵਾਸੀ ਭਾਰਤੀ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਭਾਜਪਾ ਦੇ ਦਫਤਰ ਵਿਖੇ ਮੌਦਗਿਲ, ਬਾਂਸਲ ਤੇ ਸਿੰਗਲ ਨੇ ਲਹਿਰਾਇਆ ਤਿਰੰਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।