ਜਾਇਦਾਦ ਦੇ ਮਾਮਲੇ ’ ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪ੍ਰਵਾਸੀ ਭਾਰਤੀ ਖਿਲਾਫ਼ ਕੇਸ ਦਰਜ
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪ੍ਰਵਾਸੀ ਭਾਰਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਰਹਿਣ ਵਾਲੇ ਵਿਕਰਾਂਤ ਛਾਪੜਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਕੈਨੇਡਾ ਦੇ ਰਹਿਣ ਵਾਲੇ ਜਸਵੀਰ ਸਿੰਘ ਪੁੱਤਰ ਅਰਜਨ ਸਿੰਘ ਖਿਲਾਫ਼ ਕੇਸ ਦਰਜ ਕੀਤਾ ਹੈ।
ਅਜੀਤ ਡੈਸਕ
17-08-2026