ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਸਿੰਮਕ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ
ਇਆਲੀ/ਥਰੀਕੇ, 17 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਵਲੋਂ ਆਗਾਮੀ ਵਿਧਾਨ ਸਭਾ ਚੋਣਾ ਦੌਰਾਨ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਜ਼ਮੀਨੀ ਪੱਧਰ ਤੋਂ ਮਜ਼ਬੂਤ ਢਾਂਚੇ ਦਾ ਵਿਸਤਾਰ ਕਰਦਿਆਂ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਅਤੇ ਸਾਬਕਾ ਉਪ ਚੇਅਰਮੈਨ ਪਰਮਿੰਦਰ ਸਿੰਘ ਰੰਗੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਪੀ ਏ ਸੀ ਦੇ ਮੈਂਬਰ ਅਤੇ ਬਲਕਰਨ ਸਿੰਘ ਬਾਜਵਾ ਜੈਨਪੁਰ ਨੂੰ ਯੂਥ ਵਿੰਗ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦੇ ਸਨਮਾਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਰੱਖੇ ਸਮਾਗਮ ਦੌਰਾਨ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਵਲੋਂ ਹਲਕਾ ਗਿੱਲ ਦੀ ਸਮੁੱਚੀ ਲੀਡਰਸ਼ਿਪ ਸਮੇਤ ਸਨਮਾਨਿਤ ਕਰਨ ਮੌਕੇ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਮਿਹਨਤੀ ਅਤੇ ਵਫ਼ਾਦਾਰ ਆਗੂਆਂ ਨੂੰ ਜ਼ਿਲ੍ਹਾ ਦਿਹਾਤੀ ਦੀ ਵਾਗਡੋਰ ਸੌਂਪਣ ਦਾ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਨਵ ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਅਤੇ ਹਲਕਾ ਇੰਚਾਰਜ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।
ਸ਼
ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਰੱਖੇ ਸਮਾਗਮ ਦੌਰਾਨ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਸਿੰਮਕ ਅਤੇ ਹੋਰ ਆਗੂ। ਤਸਵੀਰ-ਮਨਜੀਤ ਸਿੰਘ ਦੁੱਗਰੀ
18-08-2026
ਇਆਲੀ/ਥਰੀਕੇ, 17 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਵਲੋਂ ਆਗਾਮੀ ਵਿਧਾਨ ਸਭਾ ਚੋਣਾ ਦੌਰਾਨ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਜ਼ਮੀਨੀ ਪੱਧਰ ਤੋਂ ਮਜ਼ਬੂਤ ਢਾਂਚੇ ਦਾ ਵਿਸਤਾਰ ਕਰਦਿਆਂ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਅਤੇ ਸਾਬਕਾ ਉਪ ਚੇਅਰਮੈਨ ਪਰਮਿੰਦਰ ਸਿੰਘ ਰੰਗੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਪੀ ਏ ਸੀ ਦੇ ਮੈਂਬਰ ਅਤੇ ਬਲਕਰਨ ਸਿੰਘ ਬਾਜਵਾ ਜੈਨਪੁਰ ਨੂੰ ਯੂਥ ਵਿੰਗ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦੇ ਸਨਮਾਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਰੱਖੇ ਸਮਾਗਮ ਦੌਰਾਨ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਵਲੋਂ ਹਲਕਾ ਗਿੱਲ ਦੀ ਸਮੁੱਚੀ ਲੀਡਰਸ਼ਿਪ ਸਮੇਤ ਸਨਮਾਨਿਤ ਕਰਨ ਮੌਕੇ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਮਿਹਨਤੀ ਅਤੇ ਵਫ਼ਾਦਾਰ ਆਗੂਆਂ ਨੂੰ ਜ਼ਿਲ੍ਹਾ ਦਿਹਾਤੀ ਦੀ ਵਾਗਡੋਰ ਸੌਂਪਣ ਦਾ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਨਵ ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਅਤੇ ਹਲਕਾ ਇੰਚਾਰਜ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਮਨਜੀਤ ਸਿੰਘ ਝੱਮਟ, ਕੈਪਟਨ ਹਰਬੰਸ ਸਿੰਘ, ਜਥੇਦਾਰ ਮੇਵਾ ਸਿੰਘ, ਆਦਰਸ਼ਪਾਲ ਸਿੰਘ ਬਿੰਨੀ ਹੁਸੈਨਪੁਰ, ਸੁਖਜੀਤ ਸਿੰਘ ਕਾਦੀਆਂ ਮੈਂਬਰ ਐੱਸ.ਜੀ.ਪੀ.ਸੀ. ਪੀ. ਦਾ ਵੀ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚੰਦ ਸਿੰਘ ਡੱਲਾ ਪ੍ਰਧਾਨ ਲੁਧਿਆਣਾ ਦਿਹਾਤੀ, ਪ੍ਰਭਜੋਤ ਸਿੰਘ ਧਾਲੀਵਾਲ, ਭੁਪਿੰਦਰ ਸਿੰਘ ਬਾਰਨਹਾੜਾ ਜਨਰਲ ਕੌਂਸਲ ਮੈਂਬਰ, ਡਾਇਰੈਕਟਰ ਇਕਬਾਲ ਸਿੰਘ ਜਨਰਲ ਕੌਂਸਲ, ਬੀਬੀ ਕਿਰਨਦੀਪ ਕੌਰ ਕਾਦੀਆਂ ਪ੍ਰਧਾਨ ਇਸਤਰੀ ਵਿੰਗ ਲੁਧਿਆਣਾ, ਬੀਬੀ ਗੁਰਦੀਪ ਕੌਰ ਜੱਸੋਵਾਲ ਪ੍ਰਧਾਨ ਇਸਤਰੀ ਵਿੰਗ ਹਲਕਾ ਗਿੱਲ, ਬੀਬੀ ਕਮਲੇਸ਼ ਰਾਣੀ ਪ੍ਰਧਾਨ ਬੀ.ਸੀ. ਵਿੰਗ ਹਲਕਾ ਗਿੱਲ, ਪਰਮਦੀਪ ਸਿੰਘ ਦੀਪਾ ਡਹੇਲੋਂ ਪ੍ਰਧਾਨ ਟਰੇਡ ਵਿੰਗ ਹਲਕਾ ਗਿੱਲ, ਸਰਕਲ ਪ੍ਰਧਾਨ ਜਥੇਦਾਰ ਰਘਵੀਰ ਸਿੰਘ, ਸਰਕਲ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਰਕਲ ਪ੍ਰਧਾਨ ਇਕਬਾਲ ਸਿੰਘ ਮੱਝ ਫੱਗੂਵਾਲ, ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਲਵਲੀ, ਕੈਪਟਨ ਹਰਬੰਸ ਸਿੰਘ ਸਾਇਆ ਖ਼ੁਰਦ, ਜਥੇਦਾਰ ਮੇਵਾ ਸਿੰਘ ਸ਼ੰਕਰ, ਬੀਬੀ ਰਸ਼ਵਿੰਦਰ ਕੌਰ ਧਰੋੜ, ਬੀਬੀ ਤਮੰਨਾ ਅਰੋੜਾ, ਪਰਮਜੀਤ ਸਿੰਘ ਨੱਤ, ਸੁਰਿੰਦਰ ਸਿੰਘ ਪਟਵਾਰੀ, ਜਥੇਦਾਰ ਮੇਹਰ ਸਿੰਘ ਰੁੜਕਾ, ਕੈਪਟਨ ਅਜੈਬ ਸਿੰਘ ਢਿੱਲੋਂ, ਓਮਪ੍ਰੀਤ ਸਿੰਘ ਬੌਬੀ, ਅਮਰਦੀਪ ਸਿੰਘ ਮਿੱਠਾ, ਐਡਵੋਕੇਟ ਮੰਗਲ ਸਿੰਘ ਸੀਨੀਅਰ ਵਾਈਸ ਪ੍ਰਧਾਨ ਆਰ.ਟੀ. ਸੈੱਲ, ਰਾਜੂ ਬੱਗਾ ਖ਼ੁਰਦ, ਜਸਵੰਤ ਸਿੰਘ ਹਰਨਾਮਪੁਰਾ, ਕੁਲਦੀਪ ਸਿੰਘ ਸਲੇਮਪੁਰ, ਰੁਪਿੰਦਰ ਵਿੱਕੀ ਜੱਸੋਵਾਲ, ਸਤਨਾਮ ਸਿੰਘ ਜੱਸੋਵਾਲ, ਗੁਰਵਿੰਦਰ ਸਿੰਘ ਗੁਰੀ ਕੈਂਡ, ਘਨੱਈਆ ਸਿੰਘ ਲਹਿਰਾ, ਅਵਤਾਰ ਸਿੰਘ ਲਹਿਰਾ, ਹਰਬੰਸ ਸਿੰਘ ਬੜੂੰਦੀ, ਕਮਿਕਰ ਸਿੰਘ ਖੱਟੜਾ, ਅਮਰੀਕ ਸਿੰਘ ਖੱਟੜਾ, ਸਰਪੰਚ ਦਲਵਿੰਦਰ ਸਿੰਘ ਭਵਾਨਪੁਰ ਆਦਿ ਵੀ ਹਾਜ਼ਰ ਸਨ।