18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼ੱਕੀ ਹਾਲਾਤਾਂ ਵਿਚ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਮਾਧੋਪੁਰੀ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਵਿਦਿਆਰਥਣ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਦਿਆਰਥਣ ਦੀ ਸ਼ਨਾਖ਼ਤ ਅੰਸ਼ਿਕਾ ਵਜੋਂ ਕੀਤੀ ਗਈ ਹੈ।

ਅਜੀਤ ਡੈਸਕ 18-08-2026
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਮਾਧੋਪੁਰੀ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਵਿਦਿਆਰਥਣ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਦਿਆਰਥਣ ਦੀ ਸ਼ਨਾਖ਼ਤ ਅੰਸ਼ਿਕਾ ਵਜੋਂ ਕੀਤੀ ਗਈ ਹੈ। ਉਹ ਬੀ..ਏ ਦੇ ਆਖ਼ਰੀ ਸਾਲ ਦੀ ਵਿਦਿਆਰਥਣ ਸੀ। ਪੜ੍ਹਾਈ ਦੇ ਨਾਲ- ਨਾਲ ਉਹ ਆਪਣਾ ਬੁਟੀਕ ਵੀ ਚਲਾਉਂਦੀ ਸੀ। ਬੀਤੀ ਰਾਤ ਉਸ ਨੇ ਆਪਣੇ ਘਰ ਵਿਚ ਹੀ ਪੱਖੇ ਨਾਲ ਚੁੰਨੀ ਬਣ ਕੇ ਫਾਹਾ ਲਗਾ ਲਿਆ। ਉਸ ਦੇ ਪਿਤਾ ਦੀ ਕੁੱਝ ਸਮਾਂ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੇ ਦੋ ਭਰਾਵਾਂ ਦੀ ਇਕਲੌਤੀ ਭੈਣ ਸੀ। ਸੂਚਨਾ ਮਿਲਦਿਆਂ ਉਸ ਦੇ ਭਰਾ ਘਰ ਪਹੁੰਚੇ। ਇਤਲਾਹ ਮਿਲਣ ’ਤੇ ਪੁਲਿਸ ਮੁਲਾਜ਼ਮ ਵੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਿਕ ਮੈਂਬਰਾਂ ਨੇ ਕਿਸੇ ਵੀ ਵਿਅਕਤੀ ’ਤੇ ਕੋਈ ਸ਼ੱਕ ਪ੍ਰਗਟ ਨਹੀਂ ਕੀਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਪੁਲਿਸ ਦੀ ਹਿਰਾਸਤ ਵਿਚੋਂ ਬੰਦੀ ਫ਼ਰਾਰ ਅਗਲੀ ਖ਼ਬਰ ਲੁਧਿਆਣਾ ਵਿਚ ਮੋਬਾਈਲ ਸ਼ੋ-ਰੂਮ ਤੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।