19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਕੈਬਨਿਟ ਮੰਤਰੀ ਚੀਮਾ ਵੱਲੋਂ ਪ੍ਰਿੰਸੀਪਲ ਡਾ: ਕਨਿਕਾ ਸੱਚਦੇਵਾ ਨੂੰ ਪੰਜਾਬ ਸਰਕਾਰ ਦੇ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਕੀਤਾ ਸਨਮਾਨਿਤ

ਹੰਬੜਾਂ, 17 ਅਗਸਤ (ਮੇਜਰ ਹੰਬੜਾਂ)-ਆਜ਼ਾਦੀ ਦਿਵਸ ਦੇ ਮੌਕੇ ’ਤੇ ਲੁਧਿਆਣਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਿੰਸੀਪਲ ਡਾ. ਕਨਿਕਾ ਸਚਦੇਵਾ, ਫਾਊਂਡਰ ਪ੍ਰਿੰਸੀਪਲ ਨੂੰ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਦੇ ਸ਼ਲਾਘਾਯੋਗ ਅਤੇ ਨਿਰੰਤਰ ਯੋਗਦਾਨ ਪਾਉਣ ਬਦਲੇ ਜ਼ਿਲ੍ਹਾ ਪੱਧਰੀ ਐਵਾਰਡ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 18-08-2026
ਹੰਬੜਾਂ, 17 ਅਗਸਤ (ਮੇਜਰ ਹੰਬੜਾਂ)-ਆਜ਼ਾਦੀ ਦਿਵਸ ਦੇ ਮੌਕੇ ’ਤੇ ਲੁਧਿਆਣਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਿੰਸੀਪਲ ਡਾ. ਕਨਿਕਾ ਸਚਦੇਵਾ, ਫਾਊਂਡਰ ਪ੍ਰਿੰਸੀਪਲ ਨੂੰ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਦੇ ਸ਼ਲਾਘਾਯੋਗ ਅਤੇ ਨਿਰੰਤਰ ਯੋਗਦਾਨ ਪਾਉਣ ਬਦਲੇ ਜ਼ਿਲ੍ਹਾ ਪੱਧਰੀ ਐਵਾਰਡ ਸਨਮਾਨਿਤ ਕੀਤਾ ਗਿਆ। ਇਸ ਸਮੇਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਲੁਧਿਆਣਾ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਵਿਧਾਇਕ ਪੱਪੀ ਪ੍ਰਾਸ਼ਰ ਵੀ ਮੌਜੂਦ ਸਨ। ਪ੍ਰਿੰਸੀਪਲ ਡਾ.ਕਨਿਕਾ ਸਚਦੇਵਾ ਨੂੰ ਵਿਸ਼ੇਸ਼ ਤੌਰ ’ਤੇ ਪੇਂਡੂ ਖੇਤਰਾਂ ਵਿੱਚ ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਹੁਨਰ ਸਿੱਖਿਆ, ਉਦਮਤਾ, ਕਰੀਅਰ ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਉਨ੍ਹਾਂ ਦੀ ਸਮਰਪਿਤ ਭੂਮਿਕਾ ਲਈ ਸਨਮਾਨਿਤ ਕੀਤਾ ਗਿਆ। ਡਾ: ਕਨਿਕਾ ਸੱਚਦੇਵਾ ਨੇ ਕਿਹਾ ਕਿ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਐਵਾਰਡ ਮਿਲਣਾ ਬੇਹੱਦ ਮਾਣ ਭਰਿਆ ਹੈ ਤੇ ਮੈਂ ਕੈਬਨਿਟ ਮੰਤਰੀ ਚੀਮਾ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਾਰੇ ਪਤਵੰਤੇ ਮਹਿਮਾਨਾਂ ਦਾ ਇਸ ਸਨਮਾਨ ਲਈ ਦਿਲੋਂ ਧੰਨਵਾਦ ਕਰਦੀ ਹਾਂ।
ਪਿਛਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ‘ਚ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਅਗਲੀ ਖ਼ਬਰ ਅਮਰਜੀਤ ਸਿੰਘ ਟਿੱਕਾ ਵਲੋਂ ਸੁਖਬੀਰ ਬਾਦਲ ’ਤੇ ਹਮਲੇ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।