ਖ਼ੁਰਾਕ ਸਪਲਾਈ ਵਿਭਾਗ ਦੇ ਨਿਰੀਖਕਾਂ ਵਲੋਂ ਮੁਕੰਮਲ ਹੜਤਾਲ ਦਾ ਐਲਾਨ
ਲੁਧਿਆਣਾ, 19 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਰਾਜ ਦੇ ਖ਼ੁਰਾਕ ਸਪਲਾਈ ਵਿਭਾਗ ਵਿਚ ਤੈਨਾਤ ਨਿਰੀਖਕਾਂ ਅਤੇ ਸਹਾਇਕ ਖ਼ੁਰਾਕ ਸਪਲਾਈ ਅਫ਼ਸਰਾਂ ਵਲੋਂ ਵਿਭਾਗ ਦੀਆਂ ਗ਼ਲਤ ਨੀਤੀਆਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਰੋਸ ਤੇਜ ਹੋ ਗਿਆ ਹੈ। ਇੰਸਪੈਕਟਰੇਟ ਫੂਡ ਸਪਲਾਈ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖਮੰਤਰੀ ਪੰਜਾਬ ਨੂੰ ਭੇਜੇ ਮੰਗ ਪੱਤਰ ਵਿਚ ਵਿਭਾਗੀ ਮਸਲਿਆਂ ਦੇ ਤੁਰੰਤ ਹੱਲ ਦੀ ਮੰਗ ਕੀਤੀ ਗਈ ਹੈ।
ਡ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਮੰਗ ਪੱਤਰ ਦਿੰਦੇ ਹੋਏ ਇੰਸਪੈਕਟਰੇਟ ਫੂਡ ਸਪਲਾਈ ਯੂਨੀਅਨ ਦੇ ਆਗੂ। ਤਸਵੀਰ-ਅਜੀਤ
20-08-2026
ਲੁਧਿਆਣਾ, 19 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਰਾਜ ਦੇ ਖ਼ੁਰਾਕ ਸਪਲਾਈ ਵਿਭਾਗ ਵਿਚ ਤੈਨਾਤ ਨਿਰੀਖਕਾਂ ਅਤੇ ਸਹਾਇਕ ਖ਼ੁਰਾਕ ਸਪਲਾਈ ਅਫ਼ਸਰਾਂ ਵਲੋਂ ਵਿਭਾਗ ਦੀਆਂ ਗ਼ਲਤ ਨੀਤੀਆਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਰੋਸ ਤੇਜ ਹੋ ਗਿਆ ਹੈ। ਇੰਸਪੈਕਟਰੇਟ ਫੂਡ ਸਪਲਾਈ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖਮੰਤਰੀ ਪੰਜਾਬ ਨੂੰ ਭੇਜੇ ਮੰਗ ਪੱਤਰ ਵਿਚ ਵਿਭਾਗੀ ਮਸਲਿਆਂ ਦੇ ਤੁਰੰਤ ਹੱਲ ਦੀ ਮੰਗ ਕੀਤੀ ਗਈ ਹੈ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਨਿਰੀਖਕਾਂ ਦੀਆਂ ਜਾਇਜ਼ ਮੰਗਾਂ ਵੱਲ ਵਾਰ-ਵਾਰ ਧਿਆਨ ਦਿਵਾਉਣ ਦੇ ਬਾਵਜੂਦ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਟਾਲਮਟੋਲ ਕੀਤੀ ਜਾ ਰਹੀ ਹੈ। ਵਿਭਾਗ ਵਲੋਂ ਖੇਤਰੀ ਅਮਲੇ ਲਈ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ, ਕੰਪਿਊਟਰ ਅਤੇ ਹੋਰ ਸਹੂਲਤਾਂ ਦੇਣ ਸਮੇਤ ਲੰਮੇ ਸਮੇਂ ਤੋਂ ਬਕਾਇਆ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਗਈ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਵਿਭਾਗ ਵਲੋਂ ਅਨਾਜ ਦੀ ਸਾਂਭ-ਸੰਭਾਲ ਲਈ ਲੋੜੀਂਦਾ ਸਾਮਾਨ, ਜਿਵੇਂ ਕਰੇਟ ਅਤੇ ਤਰਪਾਲਾਂ ਆਦਿ, ਮੁਹੱਈਆ ਨਹੀਂ ਕਰਵਾਇਆ ਗਿਆ। ਇਸਦੇ ਬਾਵਜੂਦ ਮੁਲਾਜ਼ਮਾਂ ਨੇ ਆਪਣੀ ਜਾਨ ਜੋਖ਼ਮ ਵਿਚ ਪਾਕੇ ਸਰਕਾਰੀ ਅਨਾਜ ਦੀ ਸਾਂਭ ਸੰਭਾਲ ਕੀਤੀ ਅਤੇ ਸਰਕਾਰ ਨੂੰ ਕਰੋੜਾਂ ਰੁਪਏ ਦੀ ਵਿੱਤੀ ਤੇ ਗੁਣਵੱਤਾ ਸਬੰਧੀ ਨੁਕਸਾਨ ਤੋਂ ਬਚਾਇਆ। ਯੂਨੀਅਨ ਨੇ ਸਪਸ਼ਟ ਕੀਤਾ ਕਿ ਕੋਰੋਨਾ ਮਹਾਂਮਾਰੀ ਵਰਗੇ ਔਖੇ ਸਮੇਂ ਦੌਰਾਨ ਵੀ ਖ਼ੁਰਾਕ ਸਪਲਾਈ ਵਿਭਾਗ ਦੇ ਨਿਰੀਖਕਾਂ ਨੇ ਹਰ ਘਰ ਤਕ ਰਾਸ਼ਨ ਪਹੁੰਚਾਉਣਾ ਯਕੀਨੀ ਬਣਾਇਆ ਸੀ, ਪਰ ਮੰਗਾਂ ਪ੍ਰਤੀ ਵਿਭਾਗੀ ਅਧਿਕਾਰੀਆਂ ਦੇ ਕਥਿਤ ਉਦਾਸੀਨ ਰਵੱਈਏ ਤੋਂ ਦੁੱਖੀ ਹੋਕੇ ਸਮੂਹ ਨਿਰੀਖਕਾਂ ਵਲੋਂ ਮੁਕੰਮਲ ਹੜਤਾਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਸਹਾਇਕ ਖ਼ੁਰਾਕ ਸਪਲਾਈ ਯੂਨੀਅਨ ਵਲੋਂ ਵੀ ਇਸ ਹੜਤਾਲ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਮੁੱਖਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਮਾਮਲੇ ਵਿਚ ਨਿੱਜੀ ਦਖ਼ਲ ਦੇਕੇ ਨਿਰੀਖਕਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ ਤਾਂ ਜੋ ਖ਼ੁਰਾਕ ਸਪਲਾਈ ਵਿਭਾਗ ਦਾ ਕੰਮਕਾਜ ਸੁਚਾਰੂ ਢੰਗ ਨਾਲ ਚੱਲ ਸਕੇ। ਇਸ ਮੌਕੇ ਯਾਦਵਿੰਦਰ ਸਿੰਘ, ਅਜੇਦੀਪ, ਪੁਨੀਤ ਥਿੰਦ ਆਦਿ ਮੌਜੂਦ ਸਨ।