20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਰੈਸਟੋਰੈਂਟ ’ਤੇ ਗੈਂਗਸਟਰ ਗੋਲੀਆਂ ਚਲਾ ਕੇ ਹੋਏ ਫਰਾਰ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਈ ਰਣਧੀਰ ਸਿੰਘ ਨਗਰ ਸਥਿਤ ਪੀਜ਼ਾ ਫਾਰਮ ਮੈਕਸੀਕੋ ਰੈਸਟੋਰੈਂਟ ’ਤੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਗੋਪੀ ਲਹੋਰੀਆ ਗੈਂਗਸਟਰ ਵਲੋਂ ਜ਼ਿੰਮੇਵਾਰੀ ਲੈਣ ਬਾਰੇ ਕਿਹਾ ਜਾ ਰਿਹਾ ਹੈ।

ਅਜੀਤ ਡੈਸਕ 20-08-2026
ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਈ ਰਣਧੀਰ ਸਿੰਘ ਨਗਰ ਸਥਿਤ ਪੀਜ਼ਾ ਫਾਰਮ ਮੈਕਸੀਕੋ ਰੈਸਟੋਰੈਂਟ ’ਤੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਗੋਪੀ ਲਹੋਰੀਆ ਗੈਂਗਸਟਰ ਵਲੋਂ ਜ਼ਿੰਮੇਵਾਰੀ ਲੈਣ ਬਾਰੇ ਕਿਹਾ ਜਾ ਰਿਹਾ ਹੈ। ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਰੈਸਟੋਰੈਂਟ ਦੇ ਮਾਲਕ ਗੁਰਪ੍ਰੀਤ ਸਿੰਘ ਵਾਸੀ ਧਾਂਦਰਾ ਰੋਡ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਹ ਆਪਣੇ ਰੈਸਟੋਰੈਂਟ ਵਿਚ ਬੈਠਾ ਸੀ ਕਿ ਇਸ ਦੌਰਾਨ ਮੋਟਰਸਾਈਕਲ ’ਤੇ ਤਿੰਨ ਅੰਨਪਛਾਤੇ ਨੌਜਵਾਨ ਆਏ ਅਤੇ ਉਥੇ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਨ੍ਹਾਂ ਨੌਜਵਾਨਾਂ ਵਲੋਂ ਤਿੰਨ ਗੋਲੀਆਂ ਚਲਾਈਆਂ ਗਈਆਂ ਪਰ ਖੁਸ਼ਕਿਸਮਤੀ ਨਾਲ ਰੈਸਟੋਰੈਂਟ ਵਿਚ ਖੜ੍ਹੇ ਲੋਕਾਂ ਵਿਚੋਂ ਕਿਸੇ ਨੂੰ ਗੋਲੀ ਨਹੀਂ ਲੱਗੀ ਬਾਅਦ ਵਿਚ ਇਹ ਨੌਜਵਾਨ ਉਥੋਂ ਫਰਾਰ ਹੋ ਗਏ। ਇਹ ਘਟਨਾ ਉੱਥੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਆਧਾਰ ‘ਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਗੁਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵੀ ਦੱਸਿਆ ਕਿ ਉਸ ਨੂੰ ਹਾਲ ਦੀ ਘੜੀ ਕਿਸੇ ਵੀ ਗੈਂਗਸਟਰ ਵਲੋਂ ਫਿਰੌਤੀ ਦੀ ਕਾਲ ਨਹੀਂ ਆਈ ਪਰ ਸੂਤਰਾਂ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਨੂੰ ਫਿਰੌਤੀ ਲਈ ਇਹ ਗੋਲੀਬਾਰੀ ਕੀਤੀ ਗਈ ਦੱਸਿਆ ਜਾ ਰਿਹਾ ਹੈ। ਗੋਪੀ ਲਹੋਰੀਆ ਗਰੋਹ ਵਲੋਂ ਇਸ ਘਟਨਾ ਦੀ ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਜ਼ਿੰਮੇਵਾਰੀ ਲੈਂਦੇ ਕਿਹਾ ਹੈ ਕਿ ਹਾਲ ਦੀ ਘੜੀ ਉਨ੍ਹਾਂ ਨੇ ਸਿਰਫ ਰੈਸਟੋਰੈਂਟ ‘ਤੇ ਗੋਲੀਆਂ ਚਲਾਈਆਂ ਹਨ। ਅੱਗੇ ਜੇਕਰ ਉਸਦਾ ਫੋਨ ਨਾ ਚੁੱਕਿਆ ਗਿਆ ਤਾਂ ਸਿੱਧੇ ਮੱਥੇ ਵਿਚ ਗੋਲੀ ਮਾਰੀ ਜਾਵੇਗੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।
ਪਿਛਲੀ ਖ਼ਬਰ ਡੀ.ਜੀ.ਜੀ.ਆਈ. ਟੀਮ ਵਲੋਂ ਲੁਧਿਆਣਾ ਵਿਚ ਕਈ ਥਾਈਂ ਛਾਪੇਮਾਰੀ ਅਗਲੀ ਖ਼ਬਰ ਖ਼ੁਰਾਕ ਸਪਲਾਈ ਵਿਭਾਗ ਦੇ ਨਿਰੀਖਕਾਂ ਵਲੋਂ ਮੁਕੰਮਲ ਹੜਤਾਲ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।