21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੈਮੀਕਲ ਨਾਲ ਭਰੇ ਟਰੱਕ ਨੂੰ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਮਗਰੋਂ ਲੱਗੀ ਭਿਆਨਕ ਅੱਗ

ਲੁਧਿਆਣਾ, 20 ਅਗਸਤ (ਭੁਪਿੰਦਰ ਸਿੰਘ ਬੈਂਸ)-ਮੋਤੀ ਨਗਰ ਇਲਾਕੇ ਵਿਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਕੈਮੀਕਲ ਨਾਲ ਭਰੇ ਇਕ ਟਰੱਕ ਨੂੰ ਉਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਮਗਰੋਂ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਉੱਚੀਆਂ ਲਪਟਾਂ ਦੇਖ ਕੇ ਆਸ-ਪਾਸ ਦੇ ਲੋਕਾਂ ਵਿਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਨਿਕਲ ਆਏ।

ਮੋਤੀ ਨਗਰ ’ਚ ਕੈਮੀਕਲ ਨਾਲ ਭਰੇ ਟਰੱਕ ਨੂੰ ਅੱਗ ਲੱਗਣ ਦਾ ਦ੍ਰਿਸ਼। ਅੱਗ ਲੱਗਣ ਤੋਂ ਬਾਅਦ ਨੁਕਸਾਨਿਆ ਟਰੱਕ। ਅਜੀਤ ਤਸਵੀਰਾਂ 21-08-2026
ਲੁਧਿਆਣਾ, 20 ਅਗਸਤ (ਭੁਪਿੰਦਰ ਸਿੰਘ ਬੈਂਸ)-ਮੋਤੀ ਨਗਰ ਇਲਾਕੇ ਵਿਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਕੈਮੀਕਲ ਨਾਲ ਭਰੇ ਇਕ ਟਰੱਕ ਨੂੰ ਉਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਮਗਰੋਂ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਉੱਚੀਆਂ ਲਪਟਾਂ ਦੇਖ ਕੇ ਆਸ-ਪਾਸ ਦੇ ਲੋਕਾਂ ਵਿਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਨਿਕਲ ਆਏ। ਜਾਣਕਾਰੀ ਅਨੁਸਾਰ ਕੈਮੀਕਲ ਨਾਲ ਲੱਦਿਆ ਟਰੱਕ ਮੋਤੀ ਨਗਰ ਇਲਾਕੇ ਵਿਚੋਂ ਲੰਘ ਰਿਹਾ ਸੀ। ਇਸ ਦੌਰਾਨ ਟਰੱਕ ਉਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ। ਟੱਕਰ ਮਗਰੋਂ ਤਾਰਾਂ ਤੋਂ ਚਿੰਗਾਰੀਆਂ ਨਿਕਲੀਆਂ, ਜਿਸ ਕਾਰਨ ਟਰੱਕ ਵਿਚ ਮੌਜੂਦ ਕੈਮੀਕਲ ਨੇ ਅੱਗ ਫੜ ਲਈ। ਕੁੱਝ ਹੀ ਪਲਾਂ ਵਿਚ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਟਰੱਕ ਧੂੰ-ਧੂੰ ਕਰਕੇ ਸੜਨ ਲੱਗ ਪਿਆ। ਅੱਗ ਇੰਨੀ ਤੇਜ਼ ਸੀ ਕਿ ਇਸ ਦੀਆਂ ਲਪਟਾਂ ਆਸ-ਪਾਸ ਦੇ ਘਰਾਂ ਤੱਕ ਪਹੁੰਚ ਗਈਆਂ। ਇਲਾਕਾ ਵਾਸੀਆਂ ਮੁਤਾਬਿਕ ਅੱਗ ਦੀ ਲਪੇਟ ਵਿਚ ਆਉਣ ਕਾਰਨ ਕਈ ਘਰਾਂ ਦੇ ਬਿਜਲੀ ਮੀਟਰ ਸੜ ਗਏ, ਜਦਕਿ ਕੁੱਝ ਘਰਾਂ ਦੀਆਂ ਕੰਧਾਂ ਵਿਚ ਵੀ ਦਰਾਰਾਂ ਆ ਗਈਆਂ। ਘਟਨਾ ਸਮੇਂ ਘਰਾਂ ਅੰਦਰ ਮੌਜੂਦ ਲੋਕਾਂ ਨੂੰ ਪਿਛਲੇ ਰਸਤੇ ਰਾਹੀਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ। ਘਟਨਾ ਦੀ ਸੂਚਨਾ ਤੁਰੰਤ ਦਮਕਲ ਵਿਭਾਗ ਨੂੰ ਦਿੱਤੀ ਗਈ। ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਚਾਰ ਟੀਮਾਂ ਚਾਰ ਫਾਇਰ ਟੈਂਡਰਾਂ ਸਮੇਤ ਮੌਕੇ ’ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ। ਕੈਮੀਕਲ ਕਾਰਨ ਅੱਗ ਕਾਫ਼ੀ ਭਿਆਨਕ ਹੋਣ ਕਰਕੇ ਦਮਕਲ ਕਰਮਚਾਰੀਆਂ ਨੂੰ ਅੱਗ ’ਤੇ ਕਾਬੂ ਪਾਉਣ ਲਈ ਕਾਫ਼ੀ ਜੱਦੋ ਜਹਿਦ ਕਰਨੀ ਪਈ। ਕਰੀਬ ਇਕ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ। ਅੱਗ ਬੁੱਝਣ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਸੁੱਖ ਦਾ ਸਾਹ ਲਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਕਿਸੇ ਵੀ ਵਿਅਕਤੀ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਫਾਇਰ ਸਬ ਅਫ਼ਸਰ ਰਾਜਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਦਮਕਲ ਵਿਭਾਗ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸਨ। ਚਾਰ ਫਾਇਰ ਟੈਂਡਰਾਂ ਦੀ ਮਦਦ ਨਾਲ ਕਰੀਬ ਇਕ ਘੰਟੇ ਵਿਚ ਅੱਗ ’ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਖੁਰਾਕ ਅਤੇ ਸਪਲਾਈ ਵਿਭਾਗ ’ਚ ਤਾਇਨਾਤ ਇੰਸਪੈਕਟਰਾਂ ਅਤੇ ਸਹਾਇਕ ਖੁਰਾਕ ਸਪਲਾਈ ਅਫ਼ਸਰਾਂ ਵਲੋਂ ਧਰਨਾ ਅਗਲੀ ਖ਼ਬਰ ਸਿੱਧੜ ਗੋਤਰ ਜਠੇਰਿਆਂ ਦਾ ਮੇਲਾ ਅਤੇ ਭੰਡਾਰਾ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।