21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਢੰਡਾਰੀ ਖੁਰਦ ’ਚ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਸਮਾਜ ਸੇਵਕ ਬੋਪਾਰਾਏ ਨੇ ਕੀਤਾ ਨਿਰੀਖਣ

ਢੰਡਾਰੀ ਕਲਾਂ/ਲੁਧਿਆਣਾ, 20 ਅਗਸਤ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਵਿਚ ਵਿਕਾਸ ਦੇ ਕੰਮ ਜੰਗੀ ਪੱਧਰ ’ਤੇ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਪ੍ਰਗਟਾਵਾ ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਢੰਡਾਰੀ ਖੁਰਦ ’ਚ ਬਣ ਰਹੀ ਪਾਣੀ ਵਾਲੀ ਟੈਂਕੀ ਦਾ ਨਿਰੀਖਣ ਕਰਦਿਆਂ ਕੀਤਾ।

ਅਜੀਤ ਡੈਸਕ 21-08-2026
ਢੰਡਾਰੀ ਕਲਾਂ/ਲੁਧਿਆਣਾ, 20 ਅਗਸਤ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਵਿਚ ਵਿਕਾਸ ਦੇ ਕੰਮ ਜੰਗੀ ਪੱਧਰ ’ਤੇ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਪ੍ਰਗਟਾਵਾ ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਢੰਡਾਰੀ ਖੁਰਦ ’ਚ ਬਣ ਰਹੀ ਪਾਣੀ ਵਾਲੀ ਟੈਂਕੀ ਦਾ ਨਿਰੀਖਣ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਨੂੰ ਸੀਵਰੇਜ ਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਰਾਤ ਸਮੇਂ ਸੁਪਰਸੰਕਸ਼ਨ ਮਸ਼ੀਨਾਂ ਲਗਾ ਕੇ ਸੀਵਰੇਜ ਲਾਈਨਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ, ਇਸ ਦੇ ਨਾਲ ਨਾਲ ਰੋਡ ਜਾਲੀਆਂ ਦੀ ਸਫ਼ਾਈ ਦਾ ਕੰਮ ਵੀ ਲਗਾਤਾਰ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਾਰਡ ਵਿਚ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਵੀ ਚੱਲ ਰਿਹਾ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਰਾਤ ਸਮੇਂ ਕਿਸੇ ਘਟਨਾ ਨੂੰ ਅੰਜਾਮ ਨਾ ਦੇ ਸਕੇ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 25 ਉਨ੍ਹਾਂ ਦਾ ਵਾਰਡ ਹੀ ਨਹੀਂ ਬਲਕਿ ਉਨ੍ਹਾਂ ਦਾ ਆਪਣਾ ਪਰਿਵਾਰ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਵਾਰਡ ਵਾਸੀ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ, ਜਿਸ ਦਾ ਤੁਰੰਤ ਹੱਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਦਿਆਨੰਦ ਹਸਪਤਾਲ ਨੇ ਸਰਜੀਕਲ ਰੋਬੋਟਿਕ ਸਿਸਟਮ ਨਾਲ 4 ਮਹੀਨਿਆਂ ਵਿਚ 100 ਰੋਬੋਟਿਕ ਸਰਜਰੀਆਂ ਕੀਤੀਆਂ ਪੂਰੀਆਂ ਅਗਲੀ ਖ਼ਬਰ ਖੁਰਾਕ ਅਤੇ ਸਪਲਾਈ ਵਿਭਾਗ ’ਚ ਤਾਇਨਾਤ ਇੰਸਪੈਕਟਰਾਂ ਅਤੇ ਸਹਾਇਕ ਖੁਰਾਕ ਸਪਲਾਈ ਅਫ਼ਸਰਾਂ ਵਲੋਂ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।