22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬਿਜਲੀ ਮੁਲਾਜ਼ਮਾਂ ਵਲੋਂ ਡਵੀਜ਼ਨ ਲਲਤੋਂ ਕਲਾਂ ਅੱਗੇ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

ਫੁੱਲਾਂਵਾਲ, 20 ਅਗਸਤ (ਮਨਜੀਤ ਸਿੰਘ ਦੁੱਗਰੀ)-ਅੱਜ ਲਲਤੋਂ ਕਲਾਂ ਮੰਡਲ ਦੇ ਬਿਜਲੀ ਮੁਲਾਜ਼ਮਾਂ ਵਲੋਂ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੇ ਕੀਤੇ ਗਏ ਫ਼ੈਸਲੇ ਅਨੁਸਾਰ ਧਰਨਾ ਦਿੱਤਾ ਗਿਆ, ਜਿਸ ਵਿਚ ਭਰਾਤਰੀ ਜਥੇਬੰਦੀਆਂ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ, ਫੈਡਰੇਸ਼ਨ ਏਟਕ ਅਤੇ ਸੀ. ਐੱਚ.

ਅਜੀਤ ਡੈਸਕ 21-08-2026
ਫੁੱਲਾਂਵਾਲ, 20 ਅਗਸਤ (ਮਨਜੀਤ ਸਿੰਘ ਦੁੱਗਰੀ)-ਅੱਜ ਲਲਤੋਂ ਕਲਾਂ ਮੰਡਲ ਦੇ ਬਿਜਲੀ ਮੁਲਾਜ਼ਮਾਂ ਵਲੋਂ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੇ ਕੀਤੇ ਗਏ ਫ਼ੈਸਲੇ ਅਨੁਸਾਰ ਧਰਨਾ ਦਿੱਤਾ ਗਿਆ, ਜਿਸ ਵਿਚ ਭਰਾਤਰੀ ਜਥੇਬੰਦੀਆਂ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ, ਫੈਡਰੇਸ਼ਨ ਏਟਕ ਅਤੇ ਸੀ.ਐੱਚ.ਬੀ. ਠੇਕਾ ਮੁਲਾਜ਼ਮਾਂ ਨੇ ਵੀ ਸ਼ਮੂਲੀਅਤ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਜਿਵੇਂ ਕਿ ਨਿੱਜੀਕਰਨ ਦੀ ਨੀਤੀ ਰੱਦ ਕਰਾਉਣ, ਕੱਚੇ ਕਾਮੇ ਪੱਕੇ ਕਰਾਉਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਾਉਣ, ਡੀ.ਏ. ਮਹਿੰਗਾਈ ਭੱਤਾ ਜਾਰੀ ਕਰਾਉਣ ਅਤੇ 20/7/20 ਤੋਂ ਬਾਅਦ ਮਹਿਕਮੇ ਵਿਚ ਭਰਤੀ ਹੋਏ ਕਰਮਚਾਰੀਆਂ ਤੇ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨਾ ਲਾਗੂ ਕਰਨ, 35400 ਸਕੇਲ ਲਾਗੂ ਕਰਾਉਣ, ਪੱਕੀ ਭਰਤੀ ਕਰਾਉਣ, ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖ਼ਾਹ ਭੱਤੇ ਜਾਰੀ ਕਰਾਉਣ ਅਤੇ ਸਮਾਂ ਘਟਾ ਕੇ ਇਕ ਸਾਲ ਕਰਨ, ਆਰ.ਟੀ.ਐਮ. ਤੋਂ ਐਸ.ਐਸ.ਏ./ਸ.ਲ.ਮ. ਦੀ ਪ੍ਰਮੋਸ਼ਨ ਕਰਾਉਣ, ਪੈਨਸ਼ਨਰਾਂ ਨੂੰ 2.59 ਗੁਣਾਂਕ ਨਾਲ ਸੋਧ ਕਰਾਉਣ, ਮੈਡੀਕਲ ਕੈਸ਼ ਲੈਸ ਸਕੀਮ ਲਾਗੂ ਦੀ ਕਰਾਉਣ ਦੀ ਮੰਗ ਕੀਤੀ ਗਈ ਅਤੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਮੁਲਾਜ਼ਮ ਅਤੇ ਲੋਕ ਦੋਖੀ ਨੀਤੀ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਸ਼ਾਂਤਮਈ ਸੰਘਰਸ਼ਾਂ ਨੂੰ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਦਬਾਉਣ ਦੀ ਨੀਤੀ ਦੀ ਵੀ ਨਿਖੇਧੀ ਕੀਤੀ ਗਈ। ਟੀ.ਐਸ.ਯੂ. ਵਲੋਂ 27 ਅਗਸਤ, 2026 ਨੂੰ ਪੰਜਾਬ ਸਰਕਾਰ ਦੇ ਸਮੂਹ ਮੁਲਾਜ਼ਮਾਂ ਵਲੋਂ ਸਮੂਹਕ ਛੁੱਟੀ ਲੈ ਕੇ ਸੰਘਰਸ਼ ਦੀ ਕਾਲ ਨੂੰ ਲਾਗੂ ਕਰਨ ਦੀ ਭਰਾਤਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਅਤੇ ਅੱਗੇ ਵੀ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਲਈ ਅਪੀਲ ਕੀਤੀ ਗਈ। ਅੱਜ ਦੇ ਧਰਨੇ ਨੂੰ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂਆਂ ਸਰਕਲ ਪ੍ਰਧਾਨ ਜ਼ਮੀਰ ਹੁਸੈਨ, ਡਵੀਜ਼ਨ ਪ੍ਰਧਾਨ ਚਮਕੌਰ ਸਿੰਘ, ਸਰਬਜੀਤ ਸਿੰਘ ਗੁੱਜਰਵਾਲ ਹਰਵਿੰਦਰ ਸਿੰਘ ਭੱਟੀ, ਜਗਤਾਰ ਸਿੰਘ, ਜਗਤਾਰ ਸਿੰਘ, ਪੈਨਸ਼ਨਰ ਐਸੋਸੀਏਸ਼ਨ ਦੇ ਸਰਕਲ ਆਗੂ ਇਕਬਾਲ ਸਿੰਘ, ਡਵੀਜ਼ਨ ਆਗੂ ਸਰਬਜੀਤ ਸਿੰਘ ਲਲਤੋਂ ਕਲਾਂ, ਠੇਕਾ ਮੁਲਾਜ਼ਮ ਆਗੂ ਇੰਦਰਪਾਲ ਸਿੰਘ ਅਤੇ ਇੰਦਰਜੀਤ ਸਿੰਘ ਨੇ ਵੀ ਸੰਬੋਧਨ ਕੀਤਾ। 20ਐਲਡੀਐਚ24 ਲਲਤੋਂ ਕਲਾਂ ਮੰਡਲ ਦੇ ਬਿਜਲੀ ਮੁਲਾਜ਼ਮ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੇ ਕੀਤੇ ਗਏ ਫ਼ੈਸਲੇ ਅਨੁਸਾਰ ਧਰਨਾ ਦਿੰਦੇ ਹੋਏ। ਤਸਵੀਰ-ਮਨਜੀਤ ਸਿੰਘ ਦੁੱਗਰੀ
ਪਿਛਲੀ ਖ਼ਬਰ ਸਾਂਝੀ ਐਕਸ਼ਨ ਕਮੇਟੀ ਪੰਜਾਬ ਤੇ ਪੀ.ਏ.ਯੂ. ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੀ ਮੀਟਿੰਗ ਅਗਲੀ ਖ਼ਬਰ ਰਾਜ ਸਭਾ ਐਮ.ਪੀ. ਸੀਚੇਵਾਲ ਨੇ ਅਧਿਕਾਰੀਆਂ ਨੂੰ ਬੁੱਢੇ ਦਰਿਆ ’ਚ ਗੋਹਾ ਸੁੱਟਣ ਵਾਲੇ ਡੇਅਰੀ ਮਾਲਕਾਂ ਵਿਰੁੱਧ ਸਖ਼ਤ ਕਾਨੂੰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।