22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਕਾਂਗਰਸੀ ਕੌਂਸਲਰਾਂ ਨੇ ਵਿੱਤ ਤੇ ਠੇਕਾ ਕਮੇਟੀ ਚੋਣ ਲਈ ਗੌਰਵ ਭੱਟੀ ਨੂੰ ਉਮੀਦਵਾਰ ਬਣਾਇਆ

ਲੁਧਿਆਣਾ, 21 ਅਗਸਤ (ਭੁਪਿੰਦਰ ਸਿੰਘ ਬੈਂਸ)-ਵਿੱਤ ਤੇ ਠੇਕਾ ਕਮੇਟੀ ਤੇ 2 ਮੈਂਬਰਾਂ ਦੀ ਚੋਣ ਨੂੰ ਲੈ ਕੇ ਕਾਂਗਰਸੀ ਕੌਂਸਲਰਾਂ ਦੀ ਅਹਿਮ ਮੀਟਿੰਗ ਵਿਰੋਧੀ ਧਿਰ ਦੇ ਆਗੂ ਸ਼ਾਮ ਸੁੰਦਰ ਮਲਹੋਤਰਾ, ਦੀਪਿਕਾ ਸੰਨੀ ਭੱਲਾ ਅਤੇ ਹਰਜਿੰਦਰ ਪਾਲ ਲਾਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਕੌਂਸਲਰ ਗੌਰਵ ਭੱਟੀ ਨੂੰ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰਾਂ ਦੀ ਚੋਣ ਲਈ ਕਾਂਗਰਸ ਦਾ ਉਮੀਦਵਾਰ ਬਣਾਉਣ ਦਾ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ।

50 ਸਿਹਤ ਸੇਵਕਾਂ ਨੂੰ ਮਿਲੇਗੀ ਵਿਸ਼ੇਸ਼ ਸਿਖਲਾਈ 22-08-2026
ਲੁਧਿਆਣਾ, 21 ਅਗਸਤ (ਭੁਪਿੰਦਰ ਸਿੰਘ ਬੈਂਸ)-ਵਿੱਤ ਤੇ ਠੇਕਾ ਕਮੇਟੀ ਤੇ 2 ਮੈਂਬਰਾਂ ਦੀ ਚੋਣ ਨੂੰ ਲੈ ਕੇ ਕਾਂਗਰਸੀ ਕੌਂਸਲਰਾਂ ਦੀ ਅਹਿਮ ਮੀਟਿੰਗ ਵਿਰੋਧੀ ਧਿਰ ਦੇ ਆਗੂ ਸ਼ਾਮ ਸੁੰਦਰ ਮਲਹੋਤਰਾ, ਦੀਪਿਕਾ ਸੰਨੀ ਭੱਲਾ ਅਤੇ ਹਰਜਿੰਦਰ ਪਾਲ ਲਾਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਕੌਂਸਲਰ ਗੌਰਵ ਭੱਟੀ ਨੂੰ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰਾਂ ਦੀ ਚੋਣ ਲਈ ਕਾਂਗਰਸ ਦਾ ਉਮੀਦਵਾਰ ਬਣਾਉਣ ਦਾ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ। ਇਸ ਮੌਕੇ ਕੌਂਸਲਰਾਂ ਨੇ ਕਿਹਾ ਕਿ ਗੌਰਵ ਭੱਟੀ ਵਲੋਂ ਵਿੱਤ ਤੇ ਠੇਕਾ ਮੈਂਬਰਾਂ ਦੀ ਚੋਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਰਿੱਟ ਪਟੀਸ਼ਨ ਦਾਇਰ ਕਰਕੇ ਮਾਮਲਾ ਕਾਨੂੰਨੀ ਤੌਰ ’ਤੇ ਚੁੱਕਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਮਗਰੋਂ ਵਿੱਤ ਤੇ ਠੇਕਾ ਕਮੇਟੀ ਵਿਚ 2 ਮੈਂਬਰਾਂ ਦੀ ਚੋਣ ਦਾ ਰਾਹ ਸਾਫ਼ ਹੋਇਆ ਹੈ। ਵਿਰੋਧੀ ਧਿਰ ਦੇ ਆਗੂ ਸ਼ਾਮ ਸੁੰਦਰ ਮਲਹੋਤਰਾ ਨੇ ਕਿਹਾ ਕਿ ਇਹ ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ, ਸਗੋਂ ਨਗਰ ਨਿਗਮ ਵਿਚ ਵਿਰੋਧੀ ਧਿਰ ਦੀ ਲੋਕਤੰਤਰਿਕ ਨੁਮਾਇੰਦਗੀ ਅਤੇ ਲੋਕਾਂ ਦੀ ਆਵਾਜ਼ ਮਜ਼ਬੂਤ ਕਰਨ ਲਈ ਹੈ। ਉਨ੍ਹਾਂ ਕਿਹਾ ਕਿ ਵਿੱਤ ਤੇ ਠੇਕਾ ਕਮੇਟੀ ਵਿਚ ਵਿਰਧੀ ਧਿਰ ਦੀ ਮੌਜੂਦਗੀ ਨਾਲ ਨਗਰ ਨਿਗਮ ਦੇ ਕੰਮਕਾਜ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਮਜ਼ਬੂਤ ਹੋਵੇਗੀ। ਇਸ ਮੌਕੇ ਅਰਜਨ ਸਿੰਘ ਚੀਮਾ, ਸੋਨੂੰ ਡੀਕੋ, ਇੰਦਰਜੀਤ ਇੰਦੀ, ਮੋਨੂੰ ਖਿੰਡਾ, ਪੰਕਜ ਕਾਕਾ, ਸਵਰਨਦੀਪ ਚਾਹਲ, ਸੁਖਦੇਵ ਸ਼ੀਰਾ, ਗੁਰਪ੍ਰੀਤ ਗੋਪੀ, ਜਸਵਿੰਦਰ ਸਿੰਘ ਬੀਰੂ, ਅਰੁਣ ਸ਼ਰਮਾ, ਸੁਖਦੇਵ ਬਾਵਾ, ਰਾਜੀਵ ਡਾਬਰ, ਹਰਵਿੰਦਰ ਕਲੇਰ, ਵਿਜੇ ਕਲਸੀ ਅਤੇ ਗੌਰਵ ਭੱਟੀ ਸਮੇਤ ਕੌਂਸਲਰ ਅਤੇ ਕੌਂਸਲਰ ਪਤੀ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਤੇ ਵਰਧਮਾਨ ਸਟੀਲਜ਼ ਦੀ ਸਾਂਝੀ ਪਹਿਲ ਤਹਿਤ ‘ਸਿਹਤ ਸੇਵਿਕਾ’ ਪ੍ਰੋਜੈਕਟ ਦੀ ਸ਼ੁਰੂਆਤ ਅਗਲੀ ਖ਼ਬਰ ਮੱਛੀ ਪਾਲਣ ਵਿਭਾਗ ਨੇ ਪਿੰਡ ਈਨਾਖੇੜਾ ਵਿਖੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।