23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੁਲਿਸ ਥਾਣੇ ਨੇੜੇ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਲੜਾਈ ਦੌਰਾਨ ਚੱਲੀ ਗੋਲੀ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਬਿਲਕੁਲ ਨੇੜੇ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਬੀਤੀ ਰਾਤ ਲੜਾਈ ਦੌਰਾਨ ਗੋਲੀਆਂ ਚੱਲਣ ਕਾਰਨ ਉੱਥੇ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਹਾਲ ਦੀ ਘੜੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।

ਅਜੀਤ ਡੈਸਕ 23-08-2026
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਬਿਲਕੁਲ ਨੇੜੇ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਬੀਤੀ ਰਾਤ ਲੜਾਈ ਦੌਰਾਨ ਗੋਲੀਆਂ ਚੱਲਣ ਕਾਰਨ ਉੱਥੇ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਹਾਲ ਦੀ ਘੜੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਘਟਨਾ ਦੇਰ ਰਾਤ ਉਸ ਵਕਤ ਵਾਪਰੀ, ਜਦੋਂ ਥਾਣਾ ਸਰਾਭਾ ਨਗਰ ਦੇ ਸਾਹਮਣੇ ਸਥਿਤ ਇਕ ਮਾਰਕੀਟ ਵਿਚ ਨੌਜਵਾਨਾਂ ਦੇ ਦੋ ਗੁੱਟ ਆਪਸ ਵਿਚ ਉਲਝ ਪਏ। ਮਾਮੂਲੀ ਜਿਹੀ ਗੱਲ ਤੋਂ ਸ਼ੁਰੂ ਹੋਇਆ ਵਿਵਾਦ ਉਸ ਵਕਤ ਗੰਭੀਰ ਰੂਪ ਧਾਰਨ ਕਰ ਗਿਆ ਜਦੋਂ ਕਿ ਇਹਨਾਂ ਨੌਜਵਾਨਾਂ ਵਿਚਾਲੇ ਜ਼ਬਰਦਸਤ ਲੜਾਈ ਸ਼ੁਰੂ ਹੋ ਗਈ। ਲੜਾਈ ਦੌਰਾਨ ਨੌਜਵਾਨਾਂ ਵਲੋਂ ਕਈ ਰੋਂਦ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਉੱਥੇ ਭਗਦੜ ਮੱਚ ਗਈ ਅਤੇ ਉੱਥੇ ਖਾਣਾ ਖਾਣ ਆਏ ਲੋਕ ਉਥੋਂ ਚਲੇ ਗਏ। ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ, ਪਰ ਉਸ ਵੇਲੇ ਤੱਕ ਨੌਜਵਾਨ ਉੱਥੋਂ ਜਾ ਚੁੱਕੇ ਸਨ। ਪੁਲਿਸ ਵਲੋਂ ਬਾਅਦ ਵਿਚ ਕੁੱਝ ਨੌਜਵਾਨਾਂ ਨੂੰ ਪੁੱਛ ਪੜਤਾਲ ਲਈ ਹਿਰਾਸਤ ਵਿਚ ਲਿਆ ਹੈ। ਡੀ.ਸੀ.ਪੀ. ਆਲਮ ਵਿਜੈ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਘਟਨਾ ਕਾਰਨ ਇਲਾਕੇ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਆਰ.ਜੀ. ਹਸਪਤਾਲ ਵਲੋਂ ਵਿਸ਼ਵ ਅੰਗ ਦਾਨ ਦਿਵਸ ਮੌਕੇ ਕੱਢੀ ਵਿਸ਼ਾਲ ਕਾਰ ਰੈਲੀ ਅਗਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।